Monday, July 8, 2024

ਪਠਾਨਕੋਟ ਵਿੱਚ ਪੰਜਾਬ ਪੁਲਿਸ ਦੀ ਇੰਟੈਲੀਜੇਂਸ ਦੀ ਨਾਕਾਮੀ ਲਈ ਸੁਖਬੀਰ ਨੂੰ ਜ਼ਿੰਮੇਵਾਰ ਬਣਾਇਆ ਜਾਵੇ – ਚੰਨੀ

PPN0501201608

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਪੰਜਾਬ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਪੰਜਾਬ ਪੁਲਿਸ ਦੀ ਇੰਟੈਲੀਜੇਂਸ ਦੀ ਨਾਕਾਮੀ ਲਈ ਦੇਸ਼ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਗ੍ਰਹਿ ਮੰਤਰੀ ‘ਤੇ ਵਰ੍ਹਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 15 ਦਿਨ ਪਹਿਲਾਂ ਚੇਤਾਵਨੀ ਮਿੱਲਣ ਦੇ ਬਾਵਜੂਦ ਕਿਉਂ ਪੁਲਿਸ ਨੇ ਇਸਨੂੰ ਗੰਭੀਰਤਾ ਨਾਲ ਨਹੀਂ ਲਿਆ ਤੇ ਅਜਿਹੀਆਂ ਘਟਨਾਵਾਂ ਤੋਂ ਬੱਚਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਜਦਕਿ ਅੱਤਵਾਦੀਆਂ ਵੱਲੋਂ ਅਗਵਾ ਕੀਤੇ ਗਏ ਐਸ.ਪੀ ਨੇ ਪੰਜਾਬ ਪੁਲਿਸ ਦੇ ਸੀਨੀਅਰ ਅਫਸਰਾਂ ਨੂੰ ਚੇਤਾਵਨੀ ਦਿੰਦਿਆਂ ਪੂਰੀ ਕਹਾਣੀ ਦੱਸੀ, ਕਿਉਂਕਿ ਪੰਜਾਬ ਪੁਲਿਸ ਜਾਂ ਇਸਦੇ ਅਫਸਰਾਂ ਨੇ ਘਟਨਾ ‘ਤੇ ਵਿਸ਼ਵਾਸ ਨਹੀਂ ਕਰਦਿਆਂ, ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਇਹ ਵੱਡੀ ਘਟਨਾ ਵਾਪਰੀ। ਇਸ ਲੜੀ ਹੇਠ ਇਸ ਨਾਲ ਦੋ ਗੱਲਾਂ ਦਾ ਖੁਲਾਸਾ ਹੋ ਗਿਾਅ ਹੈ ਕਿ ਪੰਜਾਬ ਪੁਲਿਸ ਆਪਣੇ ਅਫਸਰਾਂ ‘ਤੇ ਭਰੋਸਾ ਕਰਦੀ ਹੈ ਅਤੇ ਉਹ ਵੀ ਐਸ.ਪੀ ਰੈਂਕ ਦੇ ਅਫਸਰਾਂ ‘ਤੇ ਅਤੇ ਦੂਜੀ ਗੱਲ ਕਿ ਜੇ ਇਸਨੂੰ ਇਨ੍ਹਾਂ ਅਫਸਰਾਂ ‘ਤੇ ਭਰੋਸਾ ਨਹੀਂ ਹੈ, ਤਾਂ ਫਿਰ ਇਨ੍ਹਾਂ ਨੂੰ ਜ਼ਿਆਦਾ ਗੰਭੀਰ ਖੇਤਰ ਗੁਰਦਾਸਪੁਰ ਵਿੱਚ ਕਿਉਂ ਤੈਨਾਤ ਕੀਤਾ ਗਿਆ ਹੈ।ਇਹ ਪੰਜਾਬ ਪੁਲਿਸ ਅੱਤਵਾਦ ਖਿਲਾਫ ਲੜਾਈ ਵਿੱਚ ਢਿੱਲੇ ਰਵੱਈਏ ਦਾ ਖੁਲਾਸਾ ਕਰਦਿਆਂ ਸਿਆਸੀ ਦਖਲਅੰਦਾਜ਼ੀ ਕਾਰਨ ਫੋਰਸ ਵਿੱਚ ਧੜੇਬੰਦੀ ਨੂੰ ਵੀ ਸਾਫ ਉਜਾਗਰ ਕਰਦਾ ਹੈ। ਗ੍ਰਹਿ ਮੰਤਰੀ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਦੇ ਮੁਕਾਬਲੇ ਦਾ ਸਾਹਮਣਾ ਕਰਨ ਲਈ ਆਪਣੀ ਫੋਰਸ ਦੀ ਤਿਆਰੀ ਬਾਰੇ ਦੱਸਣਾ ਚਾਹੀਦਾ ਹੈ। ਚੰਨੀ ਨੇ ਪਠਾਨਕੋਟ ਵਿੱਚ ਮਾਰੇ ਗਏ ਸੁਰੱਖਿਆ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ, ਜੋ ਘੱਟੋਂ ਘੱਟ 20 ਲੱਖ ਰੁਪਏ ਹੋਣਾ ਚਾਹੀਦਾ ਹੈ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ।
ਚੰਨੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵੀ ਗਏ, ਜਿਥੇ ਉਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜ਼ਖਮੀ ਅਰਸਾਲ ਸਿੰਘ ਤੇ ਪਰਮਜੀਤ ਕੌਰ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕੀਤੀ ਅਤੇ ਮੈਡੀਕਲ ਸੁਪਰਿਟੈਂਡੇਂਟ ਨੂੰ ਉਨ੍ਹਾਂ ਦੀ ਕੇਸ ਹਿਸਟਰੀ ‘ਤੇ ਤੁਰੰਤ ਧਿਆਨ ਦਿੰਦਿਆਂ ਜ਼ਖਮੀਆਂ ਨੂੰ ਉਚਿਤ ਮੈਡੀਕਲ ਇਲਾਜ਼ ਮੁਹੱਈਆ ਕਰਵਾਉਣ ਲਈ ਕਿਹਾ।ਇਸ ਮੌਕੇ ਚੰਨੀ ਨਾਲ ਹਰਜਿੰਦਰ ਸਿੰਘ ਠੇਕੇਦਾਰ, ਸਰਦੂਲ ਸਿੰਘ ਬੰਡਾਲਾ ਤੇ ਸੁਖਜਿੰਦਰ ਸਿੰਘ ਡੈਨੀ ਵੀ ਸਨ।
ਚੰਨੀ ਨੇ ਸਾਰੇ ਭਗੌੜਿਆਂ ਖਿਲਾਫ ਆਈ.ਪੀ.ਸੀ. 307 ਹੇਠ ਮਾਮਲਾ ਦਰਜ਼ ਕਰਨ ਤੇ ਉਸ ਵਿੱਚ ਐਸ.ਸੀ ਐਕਟ ਜੋੜਨ ਮੰਗ ਕੀਤੀ।ਉਨ੍ਹਾਂ ਨੇ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਸ੍ਰੋਮਣੀ ਅਕਾਲੀ ਦਲ ਦੇ ਗੁੰਡੇ ਪੁਲਿਸ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਦੋਸ਼ੀਆਂ ਨੂੰ ਅਸਾਨੀ ਨਾਲ ਕੇਸ ਤੋਂ ਬਚਾਉਣ ਲਈ ਝੂਠੀਆਂ ਮੈਡੀਕਲ ਰਿਪੋਰਟਾਂ ਤਿਆਰ ਕੀਤੀਆਂ ਗਈਆਂ ਹਨ। ਪੁਲਿਸ ਅਜਿਹਾ ਨਹੀਂ ਹੋਣ ਦੇਵੇਗੀ। ਚੰਨੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਪਰਿਵਾਰ ਨੂੰ ਨਿਆਂ ਨਾ ਮਿਲਿਆ, ਤਾਂ ਕਾਂਗਰਸ ਇਸ ਕੇਸ ਨੂੰ ਵਿਧਾਨ ਸਭਾ ਸਮੇਤ ਸੜਕਾਂ ‘ਤੇ ਵੀ ਲਿਜਏਗੀ। ਉਨ੍ਹਾਂ ਨੇ ਪਾਰਟੀ ‘ਤੇ ਦਲਿਤਾਂ ਦੇ ਹਿੱਤਾਂ ਦੀ ਰਾਖੀ ਨਾ ਕਰਨ ਦਾ ਦੋਸ਼ ਲਗਾਇਆ, ਜਿਸਦੇ ਸਿੱਟੇ ਵਜੋਂ ਸੂਬੇ ਵਿੱਚ ਆਏ ਦਿਨ ਗਰੀਬ ਲੋਕਾਂ ਦਾ ਕਤਲ ਕੀਤਾ ਜਾ ਰਿਹਾ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply