Monday, July 8, 2024

ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਸੋਨ ਤਮਗੇ ਜਿੱਤੇ

PPN0501201609

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ)- ਸੀ.ਬੀ.ਐਸ.ਈ. ਨੈਸ਼ਨਲ ਸਕੇਟਿੰਗ ਚੈਂਪੀਅਨਸ਼ਿਪ ਉਰਮੀ ਸਕੂਲ ਵਦੋਦਰਾ (ਗੁਜਰਾਤ) ਵਿੱਚ ਕਰਵਾਈ ਗਈ ਜਿਸ ਵਿੱਚ ਵੱਖਸ਼ਵੱਖ ਰਾਜਾਂ ਦੇ 700 ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਸਤਵੀਂ ਜਮਾਤ ਦੇ ਵਿਦਿਆਰਥੀ ਰਾਹੁਲ ਰਾਏ ਨੇ 300 ਮੀਟਰ ਰਿੰਕ ਰੇਸਸ਼ਂ ਵਿੱਚ ਸੋਨੇ ਦਾ ਤਮਗਾ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਨੇ ਛੇਵੀਂ ਨੈਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਸੰਬਰ 2015 ਨੂੰ ਬੈਲਗਾਮ ਕਰਨਾਟਿਕਾ ਵਿੱਚ ਕਰਵਾਈ ਜਿਸ ਵਿੱਚ ਇਸੇ ਹੀ ਵਿਦਿਆਰਥੀ ਨੇ 300 ਮੀਟਰ ਰਿੰਕ ਰੇਸਸ਼ਂ ਵਿੱਚ ਚਾਂਦੀ ਦਾ ਤਮਗਾ ਅਤੇ ਜੂਮ ਰੋਡ ਰੇਸ ਵਿੱਚ ਤਾਂਬੇ ਦਾ ਤਮਗਾ ਪ੍ਰਾਪਤ ਕੀਤਾ।ਇਸ ਮੌਕੇ ਤੇ ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਉਸ ਦਾ ਹੌਂਸਲਾ ਵਧਾਉਂਦੇ ਹੋਏ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।  ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ।ਉਸ ਦੇ ਅੰਤਰਸ਼ਰਾਸ਼ਟਰੀ ਪੱਧਰ ਤੇ ਦੇਸ਼ ਦੀ ਅਗਵਾਈ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸ਼ੁੱਭਸ਼ਇੱਛਾਵਾਂ ਦਿੱਤੀਆਂ ਅਤੇ ਉਸ ਦਾ ਹੌਂਸਲਾ ਵਧਾਇਆ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply