Monday, July 8, 2024

ਪੁਰਾਣੇ ਵਾਹਨਾਂ ਦੇ ਅੰਦਰੂਨੀ ਸ਼ਹਿਰ ਵਿੱਚ ਦਾਖ਼ਲੇ ‘ਤੇ ਪਾਬੰਦੀ

ਅੰਮ੍ਰਿਤਸਰ, 5 ਜਨਵਰੀ (ਗੁਰਚਰਨ ਸਿੰਘ)- ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਸਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਵਾਲਡ ਸਿਟੀ ਏਰੀਆ (ਪੁਰਾਣੇ ਗੇਟਾਂ ਦੇ ਅੰਦਰ ਦੇ ਅੰਮ੍ਰਿਤਸਰ ਸ਼ਹਿਰ) ਵਿਚ ਕਮਰਸ਼ੀਅਲ ਵਾਹਨਾਂ (ਥ੍ਰੀ-ਵਹੀਲਰ, ਫੋਰ ਵਹੀਲਰ, ਟਰੈਕਟਰ-ਟਰਾਲੀ ਅਤੇ ਹੋਰ ਭਾਰੀ ਵਾਹਨ), ਜਿਨ੍ਹਾਂ ਦੀ ਰਜਿਸਟ੍ਰੇਸ਼ਨ ਹੋਈ ਨੂੰ 15 ਸਾਲ ਹੋ ਗਏ ਹਨ, ਦੇ ਦਾਖ਼ਲੇ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸੈਨਾ, ਨੀਮ ਫ਼ੌਜੀ ਬਲ ਅਤੇ ਪੁਲਿਸ ਵਾਹਨਾਂ ‘ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 3 ਮਾਰਚ 2016 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਸ਼ਹਿਰ ਵਿਚ ਚੱਲ ਰਹੇ ਕਮਰਸ਼ੀਅਲ ਵਾਹਨ, ਜਿਨ੍ਹਾਂ ਦੀ ਰਜਿਸਟ੍ਰੇਸ਼ਨ ਹੋਈ ਨੂੰ 15 ਸਾਲ ਹੋ ਗਏ ਹਨ, ਸ਼ਹਿਰ ਵਿਚ ਆਵਾਜ਼ ਅਤੇ ਵਾਤਾਵਰਨ ਪ੍ਰਦੂਸ਼ਣ ਦਾ ਮੁੱਖ ਕਾਰਨ ਬਣੇ ਹੋਏ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply