Thursday, August 13, 2026

ਅਣਪਛਾਤੇ ਹਥਿਆਰਬੰਦ ਵਿਅਕਤੀਆਂ ਅਤੇ ਪੁਲਿਸ ਵਿਚਾਲੇ ਜੋਰਦਾਰ ਫਾਇਰੰਗ

ਗੱਡੀ ‘ਤੇ ਲੱਗਾ ਯੂਥ ਅਕਾਲੀ ਦਲ ਦਾ ਸਟਿੱਕਰ- ਹਨੇਰੇ ਕਾਰਣ ਦੋਸ਼ੀ ਗੱਡੀ ਛੱਡ ਕੇ ਭੱਜੇ

PPN0501201615

ਚੌਂਕ ਮਹਿਤਾ, 5 ਜਨਵਰੀ (ਜੋਗਿੰਦਰ ਸਿੰਘ ਮਾਣਾ)- ਸੋਮਵਾਰ ਰਾਤ ਕਰੀਬ 10 ਵਜੇ ਐਸ.ਐਚ.ਓ ਮਹਿਤਾ ਅਮਨਦੀਪ ਸਿੰਘ ਦੀ ਅਗਵਾਈ ਵਿਚ ਮਹਿਤਾ ਸ਼੍ਰੀ ਹਰਗੋਬਿੰਦਪੁਰ ਰੋਡ ਤੇ ਸਥਿਤ ਖੱਬੇ ਮੋੜ੍ਹ ਉਪਰ ਸਬ ਇੰਸਪੈਕਟਰ ਸੁਰਿੰਦਰ ਸਿੰਘ, ਏ.ਐਸ.ਆਈ ਦਵਿੰਦਰ ਸਿੰਘ, ਏ.ਐਸ.ਆਈ ਗੁਰਮਿੰਦਰ ਸਿੰਘ ਢਿਲੋ, ਹੌਲਦਾਰ ਜਗਤਾਰ ਸਿੰਘ, ਹੌਲਦਾਰ ਹਰਪ੍ਰੀਤ ਸਿੰਘ, ਹੌਲਦਾਰ ਕਮਲਬੀਰ ਸਿੰਘ ਅਤੇ ਹੋਰ ਪੁਲਿਸ ਕਰਮਚਾਰੀਆਂ ਵੱਲੋ ਨਾਕਾ ਬੰਦੀ ਕਰਕੇ ਵਾਹਨਾ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਅਚਾਨਕ ਚਿੱਟੇ ਰੰਗ ਦੀ ਫਾਰਚੂਨਰ ਗੱਡੀ ਪੀ.ਬੀ 08 ਜੀ 0001 ਨੰਬਰ ਬੁਹਤ ਤੇਜ ਸਪੀਡ ਨਾਲ ਆਈ ।ਜਿਸ ਨੂੰ ਨਾਕੇ ਉਪਰ ਤਾਇਨਾਤ ਅਧਿਕਾਰੀਆਂ ਵੱਲੋ ਹਨੇਰੇ ਵਿਚ ਟਾਰਚ ਦੀ ਰੋਸ਼ਨੀ ਨਾਲ ਰੋਕਣ ਦੀ ਕੋਸ਼ਿਸ਼ ਕੀਤੀ ਗਈ।ਪਰ ਗੱਡੀ ਵਿਚ ਸਵਾਰ ਵਿਅਕਤੀਆਂ ਨੇ ਪੁਲਿਸ ਉਪਰ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪੁਲਿਸ ਪਾਰਟੀ ਨੇ ਵੀ ਆਪਣੇ ਬਚਾਅ ਲਈ ਜੁਆਬੀ ਫਾਇਰਿੰਗ ਕੀਤੀ ਤਾਂ ਗੱਡੀ ਵਿਚੋ ਤਿੰਨ ਹਥਿਆਰਬੰਦ ਵਿਅਕਤੀ ਗੋਲੀਆਂ ਚਲਾਉਦੇ ਹੋਏ ਗੱਡੀ ਛੱਡ ਕੇ ਹਨੇਰੇ ਦਾ ਫਾਇਦਾ ਲੈਦਿਆਂ ਭੱਜਣ ਵਿਚ ਸਫਲ ਹੋ ਗਏ।ਪੁਲਿਸ ਪਾਰਟੀ ਨੇ ਚਿੱਟੇ ਰੰਗ ਦੀ ਫਾਰਚੂਨਰ ਗੱਡੀ ਜਿਸ ਦੇ ਮੂਹਰਲੇ ਸ਼ੀਸ਼ੇ ਉੱਪਰ ਯੂਥ ਅਕਾਲੀ ਦਲ ਦਾ ਵੱਡਾ ਸਟਿੱਕਰ ਲੱਗਾ ਹੈ ਨੂੰ ਆਪਣੇ ਕਬਜੇ ਵਿਚ ਲੈ ਕੇ 307, 34 ਆਈਪੀਸੀ 25ਫ਼54ਫ਼59 ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply