Monday, July 8, 2024

ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਨੂੰ ਫੋਨ ਕੀਤਾ

ਨਵੀਂ ਦਿੱਲੀ 5 ਜਨਵਰੀ (ਪ.ਪ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਨਵਾਜ਼ ਸ਼ਰੀਫ ਨੇ ਅੱਜ ਦੁਪਹਿਰ ਬਾਅਦ ਪਠਾਨਕੋਟ ਏਅਰਬੇਸ ਦਹਿਸ਼ਤੀ ਹਮਲੇ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਫੋਨ ਕੀਤਾ।ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਲਈ ਇਹ ਜ਼ਰੂਰੀ ਹੈ ਕਿ ਉਹ ਇਸ ਹਮਲੇ ਲਈ ਜ਼ਿੰਮੇਵਾਰ ਸੰਗਠਨਾਂ ਅਤੇ ਵਿਅਕਤੀਆਂ ਵਿਰੁੱਧ ਠੋਸ ਅਤੇ ਤੇਜ਼ ਕਾਰਵਾਈ ਕਰੇ।ਇਸ ਸਬੰਧ ਵਿੱਚ ਪਾਕਿਸਤਾਨ ਨੂੰ ਵਿਸ਼ੇਸ਼ ਅਤੇ ਕਾਰਵਾਈ ਯੋਗ ਜਾਣਕਾਰੀ ਦਿੱਤੀ ਗਈ ਹੈ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀ ਸਰਕਾਰ ਦਹਿਸ਼ਤਗਰਦਾਂ ਵਿਰੁੱਧ ਜਲਦੀ ਅਤੇ ਫੈਸਲਾਕੁੰਨ ਕਦਮ ਉਠਾਏਗੀ।

Check Also

ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ …

Leave a Reply