Monday, July 8, 2024

ਕਾਹਲੋਂ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ, ਮਾਝਾ ਸਵਾਗਤ ਲਈ ਉਮੜਿਆ

ਯੂਥ ਜ਼ਿਮਨੀ ਤੇ ਵਿਧਾਨ ਸਭਾ ਚੋਣਾਂ ਲਈ ਡੱਟ ਜਾਵੇ – ਮਜੀਠੀਆ

PPN0501201623

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ)- ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਨਵ ਨਿਯੁਕਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਅੱਜ ਪਾਰਟੀ ਵੱਲੋਂ ਸੌਂਪੀ ਗਈ ਸੇਵਾ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਹਰਮਿੰਦਰ ਸਾਹਿਬ ਵਿਖੇ ਵਿਧਾਇਕਾਂ, ਸੀਨੀਅਰ ਅਕਾਲੀ ਆਗੂਆਂ ਤੇ ਵਰਕਰਾਂ ਸਮੇਤ ਮੱਥਾ ਟੇਕਿਆ। ਗੁਰੂ ਦੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਉਹਨਾਂ ਦੇ ਸਵਾਗਤ ਲਈ ਪੂਰਾ ਮਾਝਾ ਪੱਬਾਂ ਭਾਰ ਹੋਇਆ ਪਿਆ ਸੀ। ਨਿਊ ਅੰਮ੍ਰਿਤਸਰ ਗੇਟ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤਕ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨੌਜਵਾਨਾਂ ਨੇ ਜੈਕਾਰਿਆਂ, ਕੇਸਰੀ ਝੰਡਿਆਂ ਅਤੇ ਕੀਤੀ ਗਈ ਆਤਿਸ਼ਬਾਜ਼ੀ ਨੇ ਪੂਰਾ ਸ਼ਹਿਰ ਕਰੀਬ ੪ ਘੰਟੇ ਤਕ ਅਕਾਲੀ ਦਲ ਦੇ ਰੰਗ ਵਿੱਚ ਰੰਗੇ ਜਾਣ ਨਾਲ ਖਿੱਚ ਦਾ ਕੇਂਦਰ ਬਣਿਆ ਰਿਹਾ।
ਨਿਊ ਅੰਮ੍ਰਿਤਸਰ ਵਿਖੇ ਵਿਧਾਨ ਸਭਾ ਹਲਕਾ ਮਜੀਠਾ ਵੱਲੋਂ ਮਾਲ ਮੰਤਰੀ ਸ; ਬਿਕਰਮ ਸਿੰਘ ਮਜੀਠੀਆ ਨੇ ਸਭ ਤੋ ਪਹਿਲਾਂ ਉਹਨਾਂ ਦਾ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਸ: ਮਜੀਠੀਆ ਨੇ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ: ਸੁਖਬੀਰ ਸਿੰਘ ਬਾਦਲ ਨੇ ਸ; ਰਵੀਕਰਨ ਸਿੰਘ ਕਾਹਲੋਂ ਦੀ ਸੇਵਾ ਅਤੇ ਕਾਬਲੀਅਤ ਨੂੰ ਦੇਖਦਿਆਂ ਉਹਨਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।ਉਹਨਾਂ ਆਸ ਪ੍ਰਗਟਾਈ ਕਿ ਸ: ਕਾਹਲੋਂ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਅਤੇ ਯੂਥ ਅਕਾਲੀ ਦਲ ਨੂੰ ਆਗਾਮੀ ਚੋਣਾਂ ਵਿੱਚ ਅਹਿਮ ਭੂਮਿਕਾ ਅਦਾ ਕਰਨਯੋਗ ਬਣਾਉਗੇ।ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣਗੇ।ਸ: ਮਜੀਠੀਆ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਨੂੰ ਲੈ ਕੇ ਕੁੱਝ ਸਿਆਸੀ ਪਾਰਟੀਆਂ ਲਾਹਾ ਲੈਣ ਲਈ ਮਾੜੀ ਰਾਜਨੀਤੀ ‘ਤੇ ਉਤਰ ਆਈਆਂ ਸਨ ਜਿਨ੍ਹਾਂ ਦਾ ਤੁਸੀਂ ਅਕਾਲੀ ਦਲ ਵੱਲੋਂ ਕੀਤੀਆਂ ਗਈਆਂ ਸਦਭਾਵਨਾ ਰੈਲੀਆਂ ਵਿੱਚ ਭਾਰੀ ਗਿਣੀ ਵਿੱਚ ਸ਼ਿਰਕਤ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੀਆਂ ਪੰਥ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਉਹਨਾਂ ਯੂਥ ਅਕਾਲੀ ਦਲ ਦੀ ਭਰਤੀ ਤੇਜ ਕਰਨ ਦੀ ਗਲ ਕਰਦਿਆਂ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਜਿਮਨੀ ਚੋਣ ਅਤੇ 2017 ਦੀਆਂ ਵਿਧਾਨਸਭਾ ਚੋਣਾਂ ਦੇ ਲਈ ਹੁਣ ਤੋਂ ਹੀ ਕਮਰ ਕਸਾ ਕਰ ਲੈਣ ਲਈ ਕਿਹਾ। ਉਹਨਾਂ ਇਸ ਸਮੇਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੀ ਧਰਤੀ ਸਭ ਪਵਿੱਤਰ ਤੇ ਸਤਿਕਾਰਯੋਗ ਹੈ, ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲਾ ਕਰਨ ਤੋਂ ਸਿਵਾ ਇਸ ਸ਼ਹਿਰ ਦੇ ਵਿਕਾਸ ਲਈ ਇੱਕ ਇੱਟ ਵੀ ਨਹੀਂ ਲਗਾਈ ਜਦ ਕਿ ਅਕਾਲੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤਿਆਂ ਦਾ ਸੁੰਦਰੀ ਕਰਨ ਦਾ ਕੰਮ ਕਰੋੜਾਂ ਰੁਪੈ ਦੀ ਲਾਗਤ ਨਾਲ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਕਾਂਗਰਸ ਸਮੇਂ ਇੱਕ ਮਾਰਗੀ ਸੜਕਾਂ ਵੀ ਮੁਕੰਮਲ ਨਹੀਂ ਹੋ ਸਕੀਆਂ ਸਨ ਜਦ ਕਿ ਹੁਣ ਰਾਜ ਵਿੱਚ 4, 6 ਅਤੇ 8 ਮਾਰਗੀ ਸੜਕਾਂ ਦਾ ਜਾਲ ਵਿਛਾ ਦਿੱਤਾ ਗਿਆ ਹੈ। ਪੱਤਰਕਾਰਾਂ ਨਾਲ ਗਲ ਕਰਦਿਆਂ ਉਹਨਾਂ ਪਠਾਨਕੋਟ ਆਤੰਕੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਹਮਲੇ ਦੇ ਜਵਾਬੀ ਕਾਰਵਾਈ ਦੌਰਾਨ ਸ਼ਹੀਦੀਆਂ ਪ੍ਰਾਪਤ ਕਰ ਗਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਸਰਹੱਦ ਦੀਆਂ ਕਮਜ਼ੋਰ ਕੜੀਆਂ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸੀਮਾ ਨੂੰ ਪੂਰੀ ਤਰਾਂ ਸੀਲ ਕਰਨ ਦੀ ਕੇਂਦਰ ਤੋਂ ਮੰਗ ਕੀਤੀ।
ਇਸ ਮੌਕੇ ਯੂਥ ਦੇ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ਨੇ ਵਿਸ਼ਵਾਸ ਦਵਾਇਆ ਕਿ ਉਹ ਸ: ਬਾਦਲ, ਸ: ਸੁਖਬੀਰ ਸਿੰਘ ਬਾਦਲ ਅਤੇ ਸ: ਮਜੀਠੀਆ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਯੂਥ ਨੂੰ ਨਾਲ ਲੈ ਕੇ ਇੱਕ ਜੁਟ ਹੋਕੇ ਚੱਲਣਗੇ। ਉਹਨਾਂ ਕਿਹਾ ਕਿ ਸ: ਮਜੀਠੀਆ ਨੇ ਯੂਥ ਅਕਾਲੀ ਦਲ ਨੂੰ ਬੁਲੰਦੀਆਂ ‘ਤੇ ਪਹੁੰਚਾਇਆ ਹੈ ਉਹ ਸ: ਮਜੀਠੀਆ ਦੇ ਨਕਸ਼ੇ ਕਦਮਾਂ ‘ਤੇ ਚਲਦਿਆਂ ਉਕਤ ਸੋਚ ਨੂੰ ਅੱਗੇ ਵਧਾਉਣਗੇ। ਉਹਨਾਂ ਕਿਹਾ ਕਿ ਯੂਥ ਦੀ ਸ਼ਕਤੀ ਪੰਜਾਬ ਦੀ ਦਿਸ਼ਾ ਅਤੇ ਦਸ਼ਾ ਨਿਰਧਾਰਿਤ ਕਰੇਗੀ ਅਤੇ 2017 ਦੀਆਂ ਚੋਣਾਂ ਵਿੱਚ ਅਕਾਲੀ ਦਲ ਭਾਜਪਾ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਏਗੀ। ਉਹਨਾਂ ਦੱਸਿਆ ਕਿ ਯੂਥ ਵਿੰਗ ਵੱਲੋਂ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ. ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਯੂਥ ਦੀ ਭਰਤੀ ਮੁਹਿੰਮ ਨੂੰ ਤੇਜ ਕਰਦਿਆਂ ਜਥੇਬੰਧਕ ਢਾਂਚਾ ਜਲਦ ਐਲਾਨ ਕੀਤਾ ਜਾਵੇਗਾ ਅਤੇ ਮਿਹਨਤੀ ਤੇ ਵਫ਼ਾਦਾਰ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ।
ਸ: ਮਜੀਠੀਆ ਤੋ ਇਲਾਵਾ ਤਾਰਾਂ ਵਾਲਾ ਪੁਲ ਕੋਲ ਸ: ਵੀਰ ਸਿੰਘ ਲੋਪੋਕੇ ਅਤੇ ਰਾਣਾ ਲੋਪੋਕੇ ਦੀ ਅਗਵਾਈ ਵਿੱਚ, ਸ੍ਰੀ ਆਰ ਸੀ ਯਾਦਵ ਵੱਲੋਂ ਐਲਫਾ ਵਨ, ਵਿਧਾਇਕ ਮਨਦੀਪ ਸਿੰਘ ਮਨਾ ਅਤੇ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਦੀ ਅਗਵਾਈ ‘ਚ ਐਲੀਵੇਟਿਡ ਰੋਡ ‘ਤੇ, ਐਸਓਆਈ ਦੇ ਪ੍ਰਧਾਨ ਗੁਰਸ਼ਰਨ ਛੀਨਾ ਵੱਲੋਂ ਭੰਡਾਰੀ ਪੁਲ, ਇਕਬਾਲ ਸਿੰਘ ਸੰਧੂ ਮੈਂਬਰ ਐਸ ਐੱਸ ਬੋਰਡ ਵੱਲੋਂ ਗੋਲ ਹੱਟੀ ਚੌਕ, ਮੁੱਖ ਪਾਰਲੀਮਾਨੀ ਸਕੱਤਰ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ ਅਤੇ ਗੌਰਵ ਵਲਟੋਹਾ ਵੱਲੋਂ ਹਾਲ ਗੇਟ, ਮੁੱਖ ਪਾਰਲੀਮਾਨੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਵਿੱਚ ਭਰਾਵਾਂ ਦੇ ਢਾਬੇ ਤੋਂ ਇਲਾਵਾ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਖਡੂਰ ਸਾਹਿਬ ਹਲਕਾ, ਗੁਰਪ੍ਰਤਾਪ ਸਿੰਘ ਟਿਕਾ ਅਤੇ ਨਵਦੀਪ ਸਿੰਘ ਗੋਲਡੀ ਤੋਂ ਇਲਾਵਾ ਜ਼ਿਲ੍ਹਾ ਗੁਰਦਾਸ ਪੁਰ ਦੇ ਆਗੂਆਂ ਤੇ ਵਰਕਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਪਲਾਜ਼ਾ ਵਿਖੇ ਸ: ਕਾਹਲੋਂ ਦੇ ਕੀਤੇ ਗਏ ਸ਼ਾਨਦਾਰ ਸਵਾਗਤ ਨੇ ਮਾਝੇ ਦੇ ਯੂਥ ਅਕਾਲੀ ਦਲ ਵਿੱਚ ਜੋਸ਼ ਭਰ ਦਿੱਤਾ, ਜਿਸ ਦਾ ਅਸਰ ਆਉਣ ਵਾਲੀਆਂ ਜਿਮਨੀ ਅਤੇ ਆਮ ਚੋਣਾਂ ਵਿੱਚ ਦਿਖਾਈ ਦੇਵੇਗਾ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਉਪਰੰਤ ਸ: ਕਾਹਲੋਂ ਜਲਿਆ ਵਾਲੇ ਬਾਗ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸ੍ਰੀ ਦੁਰਗਿਆਣਾ ਮੰਦਰ ਤੇ ਸ੍ਰੀ ਰਾਮ ਤੀਰਥ ਵਿਖੇ ਵੀ ਨਤਮਸਤਕ ਹੋਏ।
ਇਸ ਮੌਕੇ ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਪ੍ਰੋ: ਸਰਚਾਂਦ ਸਿੰਘ, ਰਾਕੇਸ਼ ਪ੍ਰਾਸ਼ਰ,ਗਗਨਦੀਪ ਸਿੰਘ ਭਕਨਾ, ਕੁਲਵਿੰਦਰ ਸਿੰਘ ਧਾਰੀਵਾਲ, ਘੁਲਾ ਬਰੇਲ, ਡਾ: ਤਰਸੇਮ ਸਿੰਘ ਸਿਆਲਕਾ, ਦਿਲਬਾਗ ਸਿੰਘ ਵਡਾਲੀ, ਗੁਰਪ੍ਰੀਤ ਵਡਾਲੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਵਤਾਰ ਸਿੰਘ ਮਾਨ, ਹਰਵਿੰਦਰ ਸਿੰਘ ਪੱਪੂ ਕੋਟਲਾ, ਗੁਰਵੇਲ ਸਿੰਘ ਅਲਕੜੇ, ਪ੍ਰਧਾਨ ਤਰੁਨ ਅਬਰੋਲ, ਦਿਲਬਾਗ ਸਿੰਘ ਲਹਿਰਕਾ, ਗੁਰਜਿੰਦਰ ਸਿੰਘ ਟਪਈਆਂ, ਬਲਵਿੰਦਰ ਸਿੰਘ ਬਲੋਵਾਲੀ, ਸ਼ਮਸ਼ੇਰ ਸਿੰਘ ਸ਼ੇਰਾ, ਰਾਣਾ ਪਲਵਿੰਦਰ ਸਿੰਘ, ਅਜੈਬੀਰਪਾਲ ਸਿੰਘ ਰੰਧਾਵਾ, ਯਾਦਵਿੰਦਰ ਸਿੰਘ ਆਸ਼ੂ ਟਿੱਕਾ, ਰਵੀਇੰਦਰ ਸਿੰਘ, ਅਮਰਬੀਰ ਸਿੰਘ ਢੋਟ, ਸੁਰਜੀਤ ਸਿੰਘ ਭਿਟੇਵਡ, ਗੁਰਪ੍ਰੀਤ ਰੰਧਾਵਾ, ਭਾਈ ਰਾਮ ਸਿੰਘ, ਕੁਲਵੰਤ ਸਿੰਘ ਭਿਟੇਵਡ, ਗਗਨਦੀਪ ਸਿੰਘ ਬੇਦੀ, ਜਗਜੀਤ ਸਿੰਘ ਖਾਲਸਾ, ਆਦਿ ਆਗੂ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply