Monday, July 8, 2024

ਸ਼ਰਾਰਤੀ ਅਨਸਰਾਂ ਵਲੋਂ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਛੇੜਛਾੜ ਨਾ ਸਹਿਣਯੋਗ – ਜਥੇਦਾਰ

G. Gurbachan S11a

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਕੁੱਝ ਸ਼ਰਾਰਤੀ ਅਨਸਰ ਗੁਰੂ-ਸਾਹਿਬਾਨ ਦੀਆਂ ਤਸਵੀਰਾਂ ਫੇਸਬੁੱਕ ਜਾਂ ਸ਼ੋਸਲ ਮੀਡੀਆ ਰਾਹੀ ਭੇਜ ਰਹੇ ਹਨ, ਜਿਸ ਉਪਰ ਭੱਦੀ ਸ਼ਬਦਾਵਲੀ ਅਤੇ ਨਾ ਸਹਿਣਯੋਗ ਹਰਕਤਾਂ ਕੀਤੀਆਂ ਜਾ ਰਹੀਆਂ ਹਨ।ਇਸ ਨਾਲ ਸਿੱਖ ਸੰਗਤਾਂ ਵਿਚ ਬਹੁਤ ਰੋਸ ਪਾਇਆ ਜਾ ਰਿਹਾ ਹੈ।ਇਸ ਤਰ੍ਹਾਂ ਦੇ ਲੋਕਾਂ ਦਾ ਜੋ ਦੂਜੇ ਧਰਮ ਦਾ ਨਿਰਾਦਰ ਕਰਦੇ ਹਨ ਉਨ੍ਹਾਂ ਲੋਕਾਂ ਦਾ ਆਪਣਾ ਕੋਈ ਧਰਮ ਨਹੀਂ ਹੁੰਦਾ।ਇਸ ਲਈ ਇਹੋ ਜਿਹੇ ਲੋਕਾਂ ਨੂੰ ਸਖ਼ਤ ਤਾੜਨਾ ਕੀਤੀ ਜਾਂਦੀ ਹੈ, ਜੋ ਪੰਜਾਬ ਦੇ ਸ਼ਾਂਤ ਮਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ ਉਹ ਇਨ੍ਹਾਂ ਹਰਕਤਾਂ ਤੋਂ ਬਾਜ ਆਉਣ।ਜੇਕਰ ਫਿਰ ਵੀ ਇਹ ਲੋਕ ਬਾਜ ਨਹੀਂ ਆਉਂਦੇ ਤਾਂ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਕੁੱਝ ਲੋਕ ਗੁਰਦੁਆਰਾ ਸਾਹਿਬਾਨ ਵੱਲੋਂ ਧਾਰਮਿਕ ਲਿਟਰੇਚਰ ਅਤੇ ਗੁਰਬਾਣੀ ਦੇ ਗੁਟਕੇ ਛਪਵਾ ਕੇ ਉਪਰ ਆਪਣੀ ਮਰਜੀ ਨਾਲ ਤਸਵੀਰਾਂ ਲਗਾ ਦਿੰਦੇ ਹਨ।ਜੋ ਮਰਿਯਾਦਾ ਦੇ ਖਿਲਾਫ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।ਇਸੇ ਤਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਹੋਏ ਆਦੇਸ਼ ਦੀ ਉਲੰਘਣਾ ਕਰਦਿਆਂ ਕਈ ਲੋਕ ਪਾਵਨ ਸਰੂਪ ਪੈਲਸਾਂ ਵਿਚ ਲੈ ਜਾਂਦੇ ਹਨ ਜੋ ਕਿ ਕਦਾਚਿਤ ਉਚਿਤ ਨਹੀ ਹੈ।ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਹੋਏ ਆਦੇਸ਼ ਦੀ ਪਾਲਣਾ ਕੀਤੀ ਜਾਵੇ।ਜਥੇਦਾਰ ਨੇ ਇਸ ਤਰ੍ਹਾਂ ਦੇ ਲੋਕਾਂ ਨੂੰ ਨੱਥ ਪਾਉਣ ਲਈ ਧਰਮ ਪ੍ਰਚਾਰ ਕਮੇਟੀ ਵੀ ਠੋਸ ਕਦਮ ਚੁਕਣ ਲਈ ਕਿਹਾ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply