Monday, April 27, 2026

 ਪੰਜਾਬ ਦੇ ਲੋਕ ਮਨਪ੍ਰੀਤ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਰੂਪ ਵਿੱਚ ਵੇਖਣਾ ਚਾਹੁੰਦੇ ਹਨ -ਧੁੰਨ

PPN0601201601

ਅਲਗੋਂ ਕੋਠੀ, 6 ਜਨਵਰੀ (ਹਰਦਿਆਲ ਸਿੰਘ ਭੈਣੀ)- ਪੰਜਾਬ ਦੇ ਲੋਕ ਮਨਪ੍ਰੀਤ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਰੂਪ ਵਿੱਚ ਵੇਖਣਾ ਚਾਹੁੰਦੇ ਹਨ ਅਤੇ ਲੋਕ ਪੀਪਲਜ਼ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਝਾ ਜੋਨ ਦੇ ਇੰਚਾਰਜ ਸਰਵਣ ਸਿੰਘ ਧੁੰਨ ਨੇ ਅਲਗੋਂ ਕੋਠੀ ਵਿੱਚ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਤੋਂ ਹਰ ਵਰਗ ਦੁੱਖੀ ਹੈ ਅਤੇ ਬਾਦਲ ਜੋੜੀ ਦੇ ਸਤਾਏ ਹੋਏ ਲੋਕ ਹੁਣ ਉਨਾਂ ਨੂੰ ਭਜਾਉਣ ਦੀ ਤਿਆਰੀ ਕਰ ਚੁੱਕੇ ਹਨ।ਕਿਉਂਕਿ ਗਠਜੋੜ ਸਰਕਾਰ ਨੇ ਪੰਜਾਬ ਦਾ ਵਿਕਾਸ ਕਰਨ ਦੀ ਜਗ੍ਹਾ ਵਿਨਾਸ਼ ਕੀਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਵਿੱਚ ਗਲਤਾਨ ਕਰ ਦਿੱਤਾ ਹੈ, ਜਿਸ ਦੀ ਜਿੰਮੇਵਾਰ ਸਿੱਧੇ ਰੂਪ ਵਿੱਚ ਬਾਦਲ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੀ.ਪੀ.ਪੀ ਦੀ ਸਰਕਾਰ ਬਣਨ ‘ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ।ਇਸ ਮੌਕੇ ਸਮਸ਼ੇਰ ਸਿੰਘ, ਕਾਬਲ ਸਿੰਘ, ਜਸਕਰਨ ਸਿੰਘ, ਅਗਮਜੋਤ ਸਿੰਘ, ਪ੍ਰਿੰਸਪਾਲ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply