Monday, July 8, 2024

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਗਏ ਨਗਰ ਕੀਰਤਨ

ਬਠਿੰਡਾ, 6 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਂਨਕ ਸ਼ਹਿਰ ਦੇ ਨਜਦੀਕ ਪਿੰਡ ਨਰੂਆਣਾ ਵਿਖੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਤਰਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਸਮੁੱਚੇ ਪਿੰਡ ਵਾਸੀਆਂ ਵਲੋਂ ਵੱਧ ਚੜ੍ਹ ਕੇ ਸਮਹੂਲੀਅਤ ਕੀਤੀ ਗਈ ‘ਤੇ ਨਗਰ ਕੀਰਤਨ ਦੌਰਾਨ ਸਾਰਾ ਪਿੰਡ ‘ਸਤਿਨਾਮ ਵਾਹਿਗੁਰੂ’ ਦੇ ਜੈਕਾਰਿਆ ਨਾਲ ਗੂੰਜ਼ ਉਠਿਆ। ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਬਾਜ਼ਾਵਾਲਾ ਤੋਂ ਮੁੱਖ ਗ੍ਰੰਥੀ ਕੁਲਦੀਪ ਸਿੰਘ ਵਲੋਂ ਅਰਦਾਸ ਬੋਲ ਕੇ ਕੀਤੀ ਗਈ। ਨਗਰ ਕੀਰਤਨ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਫੁੱਲਾਂ ਨਾਲ ਸ਼ਿੰਗਾਰੀ ਇਕ ਵਿਸ਼ੇਸ਼ ਗੱਡੀ ਵਿੱਚ ਸ਼ੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ ਸੀ।ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆ ਵਲੋਂ ਕੀਤੀ ਗਈ।ਇਸ ਮੌਕੇ ਸ਼ਰਧਾਂਲੂਆਂ ਵਲੋਂ ਟ੍ਰੈਕਟਰਾਂ, ਮੋਟਰਸਾਈਕਲਾਂ ਅਤੇ ਪੈਦਲ ਚੱਲ ਕੇ ਆਪਣੀ ਹਜ਼ਾਰੀ ਲਗਵਾਈ ਗਈ।ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀ ਵਲੋਂ ਆਪਣੇ ਜੌਹਰ ਦਿਖਾਏ ਗਏ ਅਤੇ ਢਾਡੀ ਜਥੇ ‘ਤੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਿੱਖ ਸੰਗਤਾਂ ‘ਤੇ ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਵਾਲੇ ਰਸਤਿਆਂ ਨੂੰ ਸ਼ਾਫ ਕਰਕੇ ਉਨ੍ਹਾਂ ‘ਤੇ ਪਾਣੀ ਦਾ ਛਿੜਕਾਅ ਕੀਤਾ ਗਿਆ।ਨਗਰ ਕੀਰਤਨ ਨਾਲ ਚੱਲਣ ਵਾਲੀਆਂ ਸੰਗਤਾਂ ਲਈ ਪਿੰਡ ਦੀਆਂ ਵੱਖ-ਵੱਖ ਪੱਤੀਆਂ ਵਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਜਥੇਦਾਰ ਬਿੱਕਰ ਸਿੰਘ, ਖਜਾਨਚੀ ਲਾਲ ਸਿੰਘ, ਸਕੱਤਰ ਨਰਿੰਦਰ ਸਿੰਘ ‘ਤੇ ਜਗਸੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply