Monday, July 8, 2024

ਘੱਟ ਪੜ੍ਹੇ ਲਿਖਿਆਂ ਨੂੰ ਵੀ ਹੁਨਰਮੰਦ ਬਨਾਉਣ ਲਈ ਪੰਜਾਬ ਸਰਕਾਰ ਖੋਲ੍ਹ ਰਹੀ ਹੈ ਹੁਨਰ ਵਿਕਾਸ ਕੇਂਦਰ

PPN0601201603

ਬਠਿੰਡਾ, 6 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਦੁਆਰਾ ਹਰ ਵਰਗ ਦੇ ਲੋਕਾਂ ਨੂੰ ਅੱਗੇ ਲਿਆਉਣ ਲਈ ਯਤਨਸ਼ੀਲ ਹੈ। ਜਿਸ ਤਹਿਤ ਹੁਣ ਘੱਟ ਪੜ੍ਹੇ ਲਿਖਿਆਂ ਨੂੰ ਵੀ ਹੁਨਰਬੰਦ ਬਨਾਉਣ ਲਈ ਪੰਜਾਬ ਸਰਕਾਰ ਹੁਨਰ ਵਿਕਾਸ ਕੇਂਦਰ ਖੋਲ੍ਹ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਤਕਨੀਕੀ ਸਿੱਖਿਆ ਅਤੇ ਉਦਯੋਗ ਮੰਤਰੀ ਮਦਨ ਮੋਹਨ ਮਿੱਤਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਸ਼੍ਰੀ ਮਿੱਤਲ ਬਾਬਾ ਫ਼ਰੀਦ ਇੰਜੀਨੀਅਰ ਕਾਲਜ ਦਿਉਣ ਵਿਖੇ ਕਨਵੋਕੇਸ਼ਨ ਸਮਾਰੋਹ ਦੇ ਮੌਕੇ ‘ਤੇ ਵਿਸ਼ੇਸ਼ ਮਹਿਮਾਨ ਵਜੋਂ ਸਿਰਕਤ ਕਰਨ ਪਹੁੰਚੇ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਹੁਨਰ ਵਿਕਾਸ ਕੇਂਦਰ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਵਿੱਚ ਚਲਾਏ ਜਾਣਗੇ, ਜਿਨ੍ਹਾਂ ਦਾ ਮੁੱਖ ਮਕਸਦ ਘੱਟ ਪੜ੍ਹੇ ਲਿਖੇ ਲੋਕਾਂ ਨੂੰ ਹੁਨਰ ਦੇ ਕੇ ਉਨ੍ਹਾਂ ਨੂੰ ਆਪਣੇ ਪੈਰ੍ਹਾਂ ‘ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੌਮੀ ਪੱਧਰ ਦੇ ਹੁਨਰ ਵਿਕਾਸ ਪ੍ਰਜੈਕਟ ਕਮੇਟੀ ਦੇ ਕਨਵੀਨਰ ਚੁਣੇ ਗਏ ਹਨ ਜਿਸ ਨਾਲ ਪੰਜਾਬ ਨੂੰ ਬੇਹਤਰ ਸੁਵਿਧਾਵਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਵਿੱਚ ਖੇਤੀਬਾੜੀ ਅਤੇ ਡੇਅਰੀ ਦੇ ਕਿੱਤਿਆਂ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ।ਉਨ੍ਹਾਂ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਕੈਂਪਸ ਬਨਾਉਣ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਆਉਣ ਵਾਲੇ ਕੁੱਝ ਸਮੇਂ ਵਿਚ ਹੀ ਯੂਨੀਵਰਸਿਟੀ ਬਣ ਕੇ ਤਿਆਰ ਹੋ ਜਾਵੇਗੀ।ਪੱਤਰਕਾਰਾਂ ਦੁਆਰਾ ਜਾਲੀ ਸਰਟੀਫਿਕੇਟਾਂ ਦੇ ਅਧਾਰ ‘ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਸਬੰਧੀ ਕੇਸਾਂ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਕਿਸੇ ਵੀ ਜਾਲੀ ਦਸਤਾਵੇਜ਼ ਤੇ ਦਾਖਲਾ ਜਾਂ ਨੌਕਰੀ ਲੈਣ ਵਾਲੇ ਉਮੀਦਵਾਰ ਨੂੰ ਮੁਆਫ਼ ਨਹੀਂ ਕਰੇਗਾ ਅਤੇ ਗਲਤੀ ਕਰਨ ਵਾਲੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਯੂਨੀਵਰਸਿਟੀਆਂ ਦੇ ਨਾਲ-ਨਾਲ ਗੈਰ-ਸਰਕਾਰੀ ਯੂਨੀਵਰਸਿਟੀਆਂ ਵੀ ਚੰਗੀ ਕੰਮ ਰਹੀਆਂ ਹਨ ਅਤੇ ਨੌਜਵਾਨਾਂ ਨੂੰ ਉਚ ਪੱਧਰੀ ਸਿੱਖਿਆ ਮੁਹੱਈਆ ਕਰਵਾ ਰਹੀਆਂ ਹਨ। ਪਠਾਨਕੋਟ ਵਿਖੇ ਵਾਪਰੀ ਆਤੰਕੀ ਘਟਨਾ ਵਿੱਚ ਸ਼ਹੀਦ ਹੋਏ ਬਹਾਦਰਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਉਨ੍ਹਾਂ ਕਿਹਾ ਇਨ੍ਹਾਂ ਲੋਕਾਂ ਕਾਰਣ ਕਈ ਜਾਨਾਂ ਬਚੀਆਂ।ਇਸ ਮੌਕੇ ਉਨ੍ਹਾਂ ਦੇ ਨਾਲ ਬੀ.ਜੇ.ਪੀ. ਦੇ ਸੁਨੀਲ ਸਿੰਗਲਾ, ਵਾਈਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਡਾ. ਮੋਹਨ ਸਿੰਘ ਈਸ਼ਰ, ਰਜਿਸਟਰਾਰ ਪੰਜਾਬ ਟੈਕਨੀਕਲ ਯੂਨੀਵਰਸਿਟੀ ਡਾ. ਬੂਟਾ ਸਿੰਘ, ਚੈਅਰਮੇਨ ਬਾਬਾ ਫ਼ਰੀਦ ਗਰੁੱਪ ਗੁਰਮੀਤ ਸਿੰਘ ਧਾਲੀਵਾਲ ਵੀ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply