Monday, July 8, 2024

ਡੀ.ਏ.ਵੀ ਪਬਲਿਕ ਸਕੂਲ ਨੇ ਆਈ.ਜੀ.ਐਨ.ਐਮ.ਯੂ.ਐਨ ਕਾਨਫਰੰਸ ‘ਚ ਆਪਣੀ ਛਾਪ ਛੱਡੀ

PPN0601201605

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ ਸੱਗੂ)- ਇੰਦਰਾ ਗਾਂਧੀ ਨੈਸ਼ਨਲ ਮਾਡਲ ਯੂਨਾਇਟਿਡ ਨੇਸ਼ਨਜ਼ 2015 ਕਾਨਫਰੰਸ ਲਵਲੀ ਯੂਨੀਵਰਸਿਟੀ ਜਲੰਧਰ ਵਿੱਚ ਕਰਵਾਈ ਗਈ।ਜਿਸ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੀਮਤੀ ਸ਼ੀਲਾ ਦੀਕਸ਼ਿਤ ਤੋਂ ਇਲਾਵਾ ਬਹੁਤ ਸਾਰੇ ਖ਼ਾਸ ਮਹਿਮਾਨਾਂ ਨੇ ਸ਼ਿਰਕਤ ਕਰਕੇ ਇਸ ਕਾਨਫਰੰਸ ਦੀ ਸ਼ੋਭਾ ਵਧਾਈ। ਇਸ ਕਾਨਫਰੰਸ ਵਿੱਚ ਲਗਭਗ ਹਾਜ਼ਰ ਬੁਲਾਰਿਆਂ ਨੇ ਭਾਗ ਲਿਆ ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ, ਲਾਰੈਂਸ ਰੋਡ, ਅੰਮ੍ਰਿਤਸਰ ਨੇ ਆਪਣੀ ਖ਼ਾਸ ਭੂਮਿਕਾ ਨਿਭਾਈ।ਇਸ ਵਿੱਚ ਦੱਸਵੀਂ ਜਮਾਤ ਦੇ ਵਿਦਿਆਰਥੀ ਸ਼ਸ਼ਾਂਕ ਮਹਿਰਾ ਨੇ ਔਰਤ ਦੀ ਸਮਾਜਿਕ ਸਥਿਤੀ ਸੁਧਾਰਨ ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਖ਼ਾਸ ਪੁਰਸਕਾਰ ਪ੍ਰਾਪਤ ਕੀਤਾ। ਦੂਸਰਾ ਵਿਦਿਆਰਥੀ ਰਿਭਵ ਕੁੰਦਰਾ ਗਿਆਰ੍ਹਵੀਂ ਜਮਾਤ ਜੋ ਕਿ ਯੂਨਾਇਟਿਡ ਨੇਸ਼ਨਜ਼ ਆਫ਼ਿਸ ਆਨ ਡਰੱਗ ਅਤੇ ਕਰਾਈਮ ਦਾ ਮੈਂਬਰ ਹੈ ਨੇ ਇਸੇ ਵਿਸ਼ੇ ਉਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਖ਼ਾਸ ਪੁਰਸਕਾਰ ਪ੍ਰਾਪਤ ਕੀਤਾ।ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭ ਸ਼ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵੀ ਵਿਦਿਆਰਥੀਆਂ ਦੇ ਇਸ ਯਤਨ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀ ਵਧੀਆ ਕਾਰਗੁਜ਼ਾਰੀ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਲਾਹੇਵੰਦ ਸਿੱਧ ਹੁੰਦੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply