Monday, July 8, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੋਜ ਵਿਧੀ ‘ਤੇ ਵਰਕਸ਼ਾਪ ਸ਼ੁਰੂ

PPN0601201609ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਪੀ.ਐਚ.ਡੀ.ਫ਼ਪੋਸਟ ਡਾਕਟਰਲ ਸਕਾਲਰਫ਼ਟੀਚਿੰਗ ਫੈਕਲਟੀ ਲਈ ਖੋਜ ਵਿਧੀ ‘ਤੇ ਵਰਕਸ਼ਾਪ ਅੱਜ ਇਥੇ ਸ਼ੁਰੂ ਹੋ ਗਈ। ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 64 ਅਧਿਆਪਕ ਅਤੇ ਖੋਜਾਰਥੀ ਭਾਗ ਲੈ ਰਹੇ ਹਨ।
ਡਾਇਰੈਕਟਰ ਰੀਸਰਚ, ਪ੍ਰੋ. ਟੀ.ਐਸ. ਬੇਨੀਪਾਲ ਇਸ ਮੌਕੇ ਮੁੱਖ ਮਹਿਮਾਨ ਸਨ।ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਅਤੇ ਕੋਰਸ ਕੋਆਰਡੀਨੇਟਰ, ਪ੍ਰੋ. ਜੇ.ਐਸ. ਸੇਖੋਂ ਨੇ ਵਰਕਸ਼ਾਪ ਬਾਰੇ ਜਾਣਕਾਰੀ ਦਿੱਤੀ।ਸੈਂਟਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਦਿਆਂ ਵਿਭਾਗੀ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਆਸ ਪ੍ਰਗਟਾਈ ਕਿ ਅਧਿਆਪਕਾਂ ਅਤੇ ਖੋਜਾਰਥੀਆਂ ਲਈ ਕਰਵਾਏ ਜਾ ਰਹੇ ਇਸ ਕੋਰਸ ਦਾ ਉਨ੍ਹਾਂ ਨੂੰ ਕਾਫੀ ਲਾਹਾ ਪ੍ਰਾਪਤ ਹੋਵੇਗਾ। ਡਿਪਟੀ ਡਾਇਰੈਕਟਰ, ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਪ੍ਰੋ. ਬੇਨੀਪਾਲ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਖੋਜ ਨੂੰ ਨਵੀਂ ਜਾਣਕਾਰੀ ਐਲਾਨਦੇ ਹੋਏ ਉਚੇਰੀ ਸਿਖਿਆ ਦਾ ਮਹੱਤਵਪੂਰਨ ਅੰਗ ਦੱਸਿਆ। ਉਨ੍ਹਾਂ ਕਿਹਾ ਕਿ ਮਿਆਰੀ ਖੋਜ ਲਈ ਈਮਾਨਦਾਰੀ, ਪ੍ਰਤੀਬੱਧਤਾ, ਸੱਚਾਈ ਅਤੇ ਨੈਤਿਕ ਵਿਵਹਾਰ ਹੋਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਸਹੀ ਡਾਟਾ ਇਕੱਤਰ ਕਰਨਾ ਅਤੇ ਉਸਦਾ ਵਿਸ਼ਲੇਸ਼ਣ ਕਿਸੇ ਵੀ ਖੋਜ ਦਾ ਠੀਕ ਸਿੱਟਾ ਕੱਢਣ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਬਾਅਦ ਸਾਡੇ ਦੇਸ਼ ਨੇ ਬਹੁਤ ਵਿਕਾਸ ਕੀਤਾ ਹੈ ਅਤੇ ਖੋਜ ਅਤੇ ਵਿਕਾਸ ਵਿਭਾਗ ਦੀ ਬਦੌਲਤ ਮਿਆਰੀ ਖੋਜ ਉਤਸ਼ਾਹਿਤ ਹੋਈ ਹੈ। ਉਨ੍ਹਾਂ ਨੇ ਖੋਜਾਰਥੀਆਂ ਨੂੰ ਨਵੇਂ-ਨਵੇਂ ਸਾਫਟਵੇਅਰ ਦੀ ਆਮਦ ਕਰਕੇ ਥੀਸਿਜ਼ ਵਿਚ ਸ਼ਾਮਲ ਕੀਤੀ ਗਈ ਚੋਰੀ ਦੀ ਸਮੱਗਰੀ ਝੱਟ ਫੜੀ ਜਾਣ ਤੋਂ ਸੁਚੇਤ ਕੀਤਾ ਅਤੇ ਇਸ ਲਈ ਖੋਜਾਰਥੀਆਂ ਨੂੰ ਵਿਸ਼ੇਸ਼ ਧਿਆਨ ਦੇਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖੋਜਾਰਥੀਆਂ ਨੂੰ ਖੋਜ ਪ੍ਰਤੀ ਆਪਣੇ ਵਾਸਤੇ ਵਫਾਦਾਰ ਹੋਣ ਦੇ ਨਾਲ-ਨਾਲ ਉਸ ਖੋਜ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਲਾਸਰੂਮ ਪੜ੍ਹਾਈ ਤੋਂ ਇਲਾਵਾ ਅਧਿਆਪਕ ਨੂੰ ਸਰਵਪੱਖੀ ਗਿਆਨ ਹੋਣਾ ਵੀ ਅੱਜ ਲਾਜ਼ਮੀ ਹੋ ਗਿਆ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply