Tuesday, July 21, 2026

ਸੰਤ ਫਰਾਂਸਿਸ ਸਕੂਲ ‘ਚ ਵਿਦਿਆਰਥੀਆਂ ਨੂੰ ਪਲਾਸਟਿਕ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ

PPN0701201601

ਬਟਾਲਾ, 7 ਜਨਵਰੀ (ਨਰਿੰਦਰ ਬਰਨਾਲ)- ਸਿਵਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਲਾਸਿਟਕ ਡੋਰ (ਚਾਈਨਾ ਡੋਰ) ਖਿਲਾਫ ਜਾਗਰੂਕ ਕਰਨ ਦੇ ਸਿਲਸਲੇ ਤਹਿਤ ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਬ ਅਰੋੜਾ ਨੇ ਸਕੂਲੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਪਤੰਗਬਾਜ਼ੀ ਕਰਨ ਲਈ ਪਲਾਸਟਿਕ ਡੋਰ ਦੀ ਹਰਗਿਜ਼ ਵਰਤੋਂ ਨਾ ਕਰਨ ਤਾਂ ਜੋ ਇਸ ਡੋਰ ਦੇ ਦੁਰ-ਪ੍ਰਭਾਵਾਂ ਤੋਂ ਬਚਿਆ ਜਾ ਸਕੇ। ਅੱਜ ਸਥਾਨਕ ਸੰਤ ਫਰਾਂਸਿਸ ਸਕੂਲ ਵਿਖੇ ਵਿਦਿਆਰਥੀਆਂ ਨੂੰ ਪਲਾਸਟਿਕ ਡੋਰ ਦੇ ਹੋਣ ਵਾਲੇ ਨੁਕਸਾਨਾਂ ਬਾਰੇ ਸਮਝਉਂਦਿਆਂ ਸ੍ਰੀ ਅਰੋੜਾ ਨੇ ਵਿਦਿਆਰਥੀਆਂ ਨੂੰ ਇਹ ਵੀ ਇਹ ਪ੍ਰਣ ਦਿਵਾਇਆ ਕਿ ਉਹ ਪਲਾਸਟਿਕ ਡੋਰ ਨਾਲ ਪਤੰਗਾਂ ਨਹੀਂ ਉਡਾਉਣਗੇ।
ਐੱਸ.ਡੀ.ਐੱਮ. ਸ੍ਰੀ ਸੌਰਬ ਅਰੋੜਾ ਨੇ ਕਿਹਾ ਕਿ ਬੀਤੇ ਸਮੇਂ ‘ਚ ਇਹ ਦੇਖਣ ‘ਚ ਆਇਆ ਹੈ ਕਿ ਪਲਾਸਟਿਕ ਡੋਰ ਗਲੇ ‘ਚ ਫਿਰਨ ਨਾਲ ਕਈ ਇਨਸਾਨੀ ਜਾਨਾਂ ਗਈਆਂ ਹਨ, ਉਥੇ ਨਾਲ ਹੀ ਇਹ ਡੋਰ ਪੰਛੀਆਂ ਲਈ ਵੀ ਮਾਰੂ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਡੋਰ ਦਾ ਬਿਜਲੀ ਦੀਆਂ ਤਾਰਾਂ ‘ਚ ਫਸਣ ਕਰਨ ਬਿਜਲੀ ਸਪਲਾਈ ‘ਚ ਵੀ ਵਿਗਨ ਪੈ ਰਿਹਾ ਹੈ ਅਤੇ ਇਸਦੇ ਨਾਲ ਹੀ ਕਈ ਵਾਰ ਇਹ ਡੋਰ ਜਦੋਂ ਬਿਜਲੀ ਦੀਆਂ ਤਾਰਾਂ ਨਾਲ ਉਲਝਦੀ ਹੈ ਤਾਂ ਇਸ ਡੋਰ ‘ਚੋਂ ਕਰੰਟ ਪਾਸ ਹੋ ਕੇ ਪਤੰਗ ਉਡਾਉਣ ਵਾਲੇ ਵਿਅਕਤੀ ਨੂੰ ਵੀ ਕਰੰਟ ਦਾ ਝਟਕਾ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜੋ ਵਿਅਕਤੀ ਇਸ ਡੋਰ ਨਾਲ ਪਤੰਗ ਉਡਾਉਂਦਾ ਹੈ ਉਸਦੇ ਆਪਣੇ ਹੱਥ ਵੀ ਇਸ ਡੋਰ ਦੇ ਕਾਰਨ ਕੱਟ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲਾਸਟਿਕ ਡੋਰ ਨਾਲ ਪਤੰਗਬਾਜ਼ੀ ਕਰਨਾ ਕਿਸੇ ਵੀ ਪੱਖ ਤੋਂ ਠੀਕ ਨਹੀਂ ਹੈ, ਜਿਸ ਕਾਰਨ ਹਰ ਕਿਸੇ ਨੂੰ ਇਸ ਡੋਰ ਦੀ ਵਰਤੋਂ ਤੋਂ ਬਚਣਾ ਚਾਹੀਦਾ ਹੈ।
ਬਟਾਲਾ ਸਬ-ਡਵੀਜ਼ਨ ਅੰਦਰ ਪੈਂਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ ਮੁੱਖੀਆਂ ਤੇ ਅਧਿਆਪਕਾਂ ਨੂੰ ਐੱਸ.ਡੀ.ਐੱਮ. ਸ੍ਰੀ ਅਰੋੜਾ ਨੇ ਅਪੀਲ ਕੀਤੀ ਕਿ ਉਹ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਲਾਸਟਿਕ ਡੋਰ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਾਉਣ ਤਾਂ ਜੋ ਇਸ ਵਾਰ ਪਲਾਸਟਿਕ ਡੋਰ ਦੀ ਵਰਤੋਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ਡੋਰ ਦੀ ਵਿਕਰੀ ਤੇ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ ਅਤੇ ਜੇਕਰ ਕੋਈ ਦੁਕਾਨਦਾਰ ਪਲਾਸਟਿਕ ਡੋਰ ਦੀ ਵਿਕਰੀ ਕਰੇਗਾ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਸ੍ਰੀ ਅਰੋੜਾ ਨੇ ਆਮ ਲੋਕਾਂ ਤੇ ਸਮਾਜਿਕ ਸੰਸਥਾਵਾਂ ਨੂੰ ਵੀ ਪਲਾਸਟਿਕ ਡੋਰ ਖਿਲਾਫ ਸ਼ੁਰੂ ਕੀਤੀ ਇਸ ਜਾਗਰੂਕਤਾ ਮੁਹਿੰਮ ‘ਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਹੈ।ਇਸ ਮੌਕੇ ਸੰਤ ਫਰਾਂਸਿਸ ਸਕੂਲ ਦੇ ਪ੍ਰਿਸੀਪਲ ਫਾਦਰ ਜੋਸਫ, ਪੰਜਾਬ ਹੋਮ ਗਾਰਡ ਦੇ ਸਟਾਫ ਇੰਚਾਰਜ ਮਨਪ੍ਰੀਤ ਸਿੰਘ ਰੰਧਾਵਾ, ਸਾਬਕਾ ਜ਼ਿਲ੍ਹਾ ਕਮਾਂਡਰ ਪੰਜਾਬ ਹੋਮਗਾਰਡ ਸ. ਹਰਦੀਪ ਸਿੰਘ ਬਾਜਵਾ, ਸਿਵਲ ਡਿਫੈਂਸ ਦੇ ਬਟਾਲਾ ਯੂਨਿਟ ਦੇ ਮੈਂਬਰ ਹਰਬਖਸ਼ ਸਿੰਘ, ਨਰੇਸ਼ ਕਪੂਰ, ਗੁਰਮੁੱਖ ਸਿੰਘ, ਧਰਮਿੰਦਰ ਸ਼ਰਮਾਂ, ਹਰਜੀਤ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਅਸ਼ਵਨੀ ਕੁਮਾਰ, ਰਾਜੇਸ਼ ਕੁਮਾਰ, ਡਾ. ਸਤਬੀਰ ਸਿੰਘ ਵੀ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply