Tuesday, September 29, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੈਰੀਟੇਜ ਪਲਾਨਿੰਗ ‘ਤੇ ਵਿਸ਼ੇਸ਼ ਭਾਸ਼ਣ

PPN0701201607

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਸਟਰੇਲੀਆ ਦੀ ਵਿਕਟੋਰੀਆ ਸਟੇਟ ਦੀ ਹੈਰੀਟੇਜ ਪਲਾਨਿੰਗ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਹ ਵਿਸ਼ੇਸ਼ ਭਾਸ਼ਣ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵੱਲੋਂ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਅੰਮ੍ਰਿਤਸਰ ਮਿਊਂਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰ, ਸ੍ਰੀ ਪ੍ਰਦੀਪ ਸਬਰਵਾਲ ਆਈ.ਏ.ਐਸ. ਤੋਂ ਇਲਾਵਾ ਅੰਮ੍ਰਿਤਸਰ ਵਿਕਾਸ ਮੰਚ, ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਨੁਮਾਂਇੰਦੇ ਅਤੇ ਵਿਭਾਗ ਦੇ ਅਧਿਆਪਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਤੇ ਖੋਜਾਰਥੀ ਸ਼ਾਮਿਲ ਹੋਏ। ਪ੍ਰਸਿੱਧ ਆਰਕੀਟੈਕਚਰਲ ਹਿਸਟੋਰੀਅਨ ਅਤੇ ਇਮਾਰਤਾਂ ਦੇ ਰੱਖ-ਰਖਾਉ ਮਾਹਿਰ, ਮਿਸ ਨਾਤਿਕਾ ਟੀ. ਸਚਮੀਦਾਰ ਨੇ ਇਹ ਵਿਸ਼ੇਸ਼ ਭਾਸ਼ਣ ਦਿੰਦੇ ਹੋਏ ਕਿਹਾ ਕਿ ਇਤਿਹਾਸ ਕਿਸੇ ਵੀ ਸਭਿਅਤਾ ਦੀ ਵਡਮੁੱਲੀ ਧਰੋਹਰ ਹੈ ਅਤੇ ਇਸ ਦੀ ਸਾਂਭ-ਸੰਭਾਲ ਵੱਲ ਹਰ ਇਕ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਵਿਰਾਸਤ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਇਤਿਹਾਸਕ ਇਮਾਰਤਾਂ ਆਧੁਨਿਕ ਯੁਗ ਵਿਚ ਬਹੁਤ ਮਹੱਤਵ ਰੱਖਦੀਆਂ ਹਨ ਅਤੇ ਇਨ੍ਹਾਂ ਦੇ ਬਚਾਉ ਲਈ ਸਰਕਾਰਾਂ ਅਤੇ ਆਮ ਨਾਗਰਿਕਾਂ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਆਸਟਰੇਲੀਆ ਦੀ ਵਿਕਟੋਰੀਆ ਸਟੇਟ ਵਿਖੇ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਬਾਰੇ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਵਿਭਾਗ ਦੇ ਮੁਖੀ, ਸ੍ਰੀ ਗੋਪਾਲ ਕੁਮਾਰ ਜੌਹਰੀ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਦਿਆਂ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨਾਂ੍ਹ ਦੱਸਿਆ ਕਿ ਅੰਮ੍ਰਿਤਸਰ ਇਤਿਹਾਸਕ ਸ਼ਹਿਰ ਦੀਆਂ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਲਈ ਵਿਭਾਗ ਵੱਲੋਂ ਬਹੁਤ ਸਾਰੇ ਸੁਝਾਅ ਦੇਣ ਤੋਂ ਇਲਾਵਾ ਉਪਰਾਲੇ ਵੀ ਕੀਤੇ ਜਾਂਦੇ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply