Sunday, April 12, 2026

“ਗੁਰਬਾਣੀ ਕੰਠ ਲਹਿਰ” ਸਬੰਧੀ ਬੀਬੀ ਰਜਨੀ ਸਕੂਲ ਵਿਖੇ ਵਿਸ਼ੇਸ਼ ਕਲਾਸਾਂ ਆਰੰਭ

PPN0701201611

ਪੱਟੀ, 6 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਮੁੱਖ ਸਕੱਤਰ ਹਰਚਰਨ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਮੈਂਬਰ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਬੀਬੀ ਹਰਜਿੰਦਰ ਕੌਰ ਦੇ ਉਦਮਾਂ ਸਦਕਾ ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ ਨੂੰ ਪ੍ਰਚੰਡ ਕਰਨ ਲਈ ਬੀਬੀ ਰਜਨੀ ਸੀ.ਸੈ. ਸਕੂਲ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਗੁਰਬਚਨ ਸਿੰਘ ਕਲਸੀਆਂ, ਹੀਰਾ ਸਿੰਘ ਮਨਿਹਾਲਾ ਅਤੇ ਹੋਰ ਪ੍ਰਚਾਰਕਾਂ ਵੱਲੋਂ ਵਿਦਿਆਰਥੀਆਂ ਨਾਲ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ।ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲ ਵਿਚ ਪੜਾਂਈ ਦੇ ਨਾਲ-ਨਾਲ ਗੁਰੂ ਘਰ ਨਾਲ ਜੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਸਬੰਧੀ ਅੱਜ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਵਿਸ਼ੇਸ਼ ਕਲਾਸਾਂ ਆਰੰਭ ਕੀਤੀਆਂ ਗਈਆਂ ਹਨ।ਉਹਨਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਦੋ ਭਾਗਾਂ ਵਿਚ ਵੰਡਿਆਂ ਗਿਆ ਹੈ।ਪਹਿਲਾਂ ਦਰਜੇ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਅਤੇ ਦੂਜੇ ਦਰਜੇ ਵਿਚ ਨੌਵੀਂ ਤੋਂ ਬਾਰਵੀ ਜਮਾਤ ਦੇ ਵਿਦਿਆਰਥੀ ਹਿੱਸਾ ਲੈਣਗੇ।ਭਾਗ ਲੈਣ ਵਾਲੇ ਸਾਰੇ ਬੱਚਿਆਂ ਵਿਚੋਂ ਜੋ ਪਹਿਲਾ ਦੂਸਰਾ ਤੇ ਤੀਸਰੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਮਾਣ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਤੇ ਪ੍ਰਿੰਸੀਪਲ ਮਧੂ ਬਾਲਾ ਸੂਦ, ਪ੍ਰਚਾਰਕ ਹੀਰਾ ਸਿੰਘ, ਪ੍ਰਚਾਰਕ ਗੁਰਬਚਨ ਸਿੰਘ ਕਲਸੀਆਂ, ਪ੍ਰਚਾਰਕ ਗੁਰਲਾਲ ਸਿੰਘ, ਅਤੇ ਜਸਬੀਰ ਸਿੰਘ ਖਾਲਸਾ, ਅਮਨਦੀਪ ਸਿੰਘ, ਪ੍ਰਭਜੀਤ ਸਿੰਘ, ਹਰਮਨਦੀਪ ਸਿੰਘ ਅਤੇ ਸਮੂਹ ਸਕੂਲ ਸਟਾਫ ਹਾਜਰ ਸੀ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …

Leave a Reply