Wednesday, October 28, 2026

ਗਵਰਨਮੈਂਟ ਆਫ ਕੈਨੇਡਾ ਦੀ ਪ੍ਰੋਗਰਾਮ ਮੈਨੇਜਰ ਮਿਸ ਕਰੋਲ ਮੈਕਨੇ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

PPN0701201614

ਅੰਮ੍ਰਿਤਸਰ, 7 ਜਨਵਰੀ (ਗੁਰਪ੍ਰੀਤ ਸਿੰਘ)- ਗਵਰਨਮੈਂਟ ਆਫ ਕੈਨੇਡਾ ਕੰਸੋਲੇਟ ਜਨਰਲ ਦੀ ਪ੍ਰੋਗਰਾਮ ਮੈਨੇਜਰ ਮਿਸ ਕਰੋਲ ਮੈਕਨੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ।ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਨੇ ਮਿਸ ਕਰੋਲ ਮੈਕਨੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਆਉਣ ‘ਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਤੇ ਸ. ਸਕੱਤਰ ਸਿੰਘ ਮੀਤ ਸਕੱਤਰ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਗੱਲਬਾਤ ਦੌਰਾਨ ਮਿਸ ਕਰੋਲ ਮੈਕਨੇ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਸਥਾ ਦਾ ਕੇਂਦਰ ਹੈ ਤੇ ਇਥੇ ਆ ਕੇ ਮਨ ਨੂੰ ਅਜੀਬ ਜਿਹਾ ਸਕੂਨ ਮਿਲਿਆ ਹੈ।ਉਨ੍ਹਾਂ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ਤੋਂ ਸ਼ਾਂਤੀ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਲੈ ਕੇ ਜਾਣਗੇ।
ਇਸ ਮੌਕੇ ਸ੍ਰੀਮਤੀ ਗਗਨਦੀਪ ਕੌਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਕਾਰਜ ਸਿੰਘ ਤੇ ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Check Also

ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …

Leave a Reply