Sunday, March 15, 2026

ਪ੍ਰਧਾਨ ਮੰਤਰੀ ਵਲੋਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਮੌਤ ਤੇ ਡੂੰਘੇ ਦੁਖ ਦਾ ਇਜ਼ਹਾਰ

Modi

ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀ ਮੁਫ਼ਤੀ ਮੁਹੰਮਦ ਦੀ ਮੌਤ ਤੇ ਡੂੰਘੇ ਦੁਖ ਦਾ ਇਜ਼ਹਾਰ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਮੁਫ਼ਤੀ ਸਾਹਿਬ ਦੇ ਗ਼ਮਗੀਨ ਵਿਛੋੜੇ ਨਾਲ ਸਮੁੱਚੇ ਰਾਸ਼ਟਰ ਅਤੇ ਜੰਮੂ ਕਸ਼ਮੀਰ ਦੇ ਸਮੂਹ ਵਸਨੀਕਾਂ ਨੂੰ ਭਾਰੀ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਸਵਰਗੀ ਮੁਫ਼ਤੀ ਸਾਹਿਬ ਦੀ ਲੀਡਰਸ਼ਿਪ ਨੇ ਇੱਕ ਲਾਮਿਸਾਲ ਉਦਾਹਰਣ ਕਾਇਮ ਕੀਤੀ ।ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਮੁਫ਼ਤੀ ਨੇ ਆਪਣੇ ਵਿਸ਼ਾਲ ਰਾਜਨੀਤਕ ਜੀਵਨ ਵਿੱਚ ਕਈ ਨਵੇਂ ਅਯਾਮ ਸਥਾਪਤ ਕੀਤੇ ਅਤੇ ਉਹਨਾਂ ਆਪਣੀ ਨਿਵੇਕਲੀ ਲੀਡਰਸ਼ਿਪ ਰਾਹੀਂ ਜੰਮੂ ਕਸ਼ਮੀਰ ਦੇ ਜ਼ਖ਼ਮਾਂ ਤੇ ਮਲ੍ਹਮ ਲਗਾਉਣ ਵਿੱਚ ਅਹਿਮ ਭੂਮਿਕਾ ਨਿਭਾਈ ।ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਹਨਾਂ ਦਾ ਭਾਰੀ ਘਾਟਾ ਪਿਆ ਹੈ ।ਪ੍ਰਧਾਨ ਮੰਤਰੀ ਨੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਹਿਮਾਇਤੀਆਂ ਨਾਲ ਦੁਖ ਸਾਂਝਾ ਕਰਦਿਆਂ ਹਮਦਰਦੀ ਜ਼ਾਹਿਰ ਕੀਤੀ ਹੈ ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply