Sunday, November 16, 2025

ਮਹਿਮਾ ਸਿੰਘ ਕੰਗ ਦੀ ਮਨਾਈ 5ਵੀਂ ਬਰਸੀ

PPN290408
ਸਮਰਾਲਾ 29 ਅਪ੍ਰੈਲ ( ਪ. ਪ.)  – ਸਮਰਾਲਾ ਇਲਾਕੇ ਦੀ ਵਿੱਦਿਆ ਨੂੰ ਪ੍ਰਣਾਈ ਸੰਸਥਾ ਅਧਿਆਪਕ ਚੇਤਨਾ ਮੰਚ ਦੇ ਸੰਸਥਾਪਕ, ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਸਾਬਕਾ ਜਨਰਲ ਸਕੱਤਰ ਅਤੇ ਸਮਾਜ ਸੇਵੀ ਸਵ: ਮਹਿਮਾ ਸਿੰਘ ਕੰਗ ਦੀ, ਉਨਾਂ ਦੇ ਜੱਦੀ ਪਿੰਡ ਕੋਟਲਾ ਸਮਸ਼ਪੁਰ ਵਿਖੇ ੫ਵੀਂ ਬਰਸੀ ਮਨਾਈ ਗਈ। ਚੇਤੇ ਰਹੇ ਕਿ 8 ਮਈ 2009 ਨੂੰ ਅਚਾਨਕ ਬ੍ਰੇਨ ਹੈਮਰੇਜ ਹੋ ਜਾਣ ਕਾਰਨ ਦਿਹਾਂਤ ਹੋ ਗਿਆ ਸੀ। ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿੱਚ ਪਿੰਡ ਵਾਸੀਆਂ ਵਿੱਚ ਮੁੱਖ ਤੌਰ  ਸੁਖਵਿੰਦਰ ਸਿੰਘ ਸ਼ਿੰਦੀ ਪੰਚ, ਕੁਲਦੀਪ ਸਿੰਘ ਸਾਬਕਾ ਸਰਪੰਚ, ਤੇਜਿੰਦਰ ਸਿੰਘ, ਕਰਮ ਸਿੰਘ ਮਾਨ, ਗੁਰਿੰਦਰ ਸਿੰਘ ਮਾਨ, ਦਰਸ਼ਨ ਸਿੰਘ ਕੰਗ, ਸੁਖਦਰਸ਼ਨ ਸਿੰਘ ਕੰਗ, ਸੁਖਜਿੰਦਰ ਸਿੰਘ, ਰਿਸ਼ਤੇਦਾਰ ਅਤੇ ਹੋਰ ਦੋਸਤਾਂ ਮਿੱਤਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਵੱਲੋਂ ਕੀਤੇ ਸਮਾਜ ਭਲਾਈ ਦੇ ਕੰਮਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਉਨਾਂ ਦੇ ਪੁੱਤਰ ਇੰਦਰਜੀਤ ਸਿੰਘ ਕੰਗ ਨੇ ਸਾਰੇ ਆਏ ਹੋਏ ਸੱਜਣਾ ਦਾ ਧੰਨਵਾਦ ਕੀਤਾ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply