ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਨੈਸ਼ਨਲ ਸਪੋਰਟਸ ਬੈਡਮਿੰਟਨ ਟੂਰਨਾਮੈਂਟ ਡੀ.ਏ.ਵੀ. ਪਬਲਿਕ ਸਕੂਲ ਰਾਂਚੀ ਵਿੱਚ ਕਰਵਾਇਆ ਗਿਆ।ਜਿਸ ਵਿੱਚ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਿਮਰਨਜੀਤ ਸਿੰਘ, ਮਧੁਰ ਬਨੋਟ ਤੇ ਸ਼ਿਵੋਏ ਕਪੂਰ ਬਾਰ੍ਹਵੀਂ ਜਮਾਤ ਨੇ ਬਹੁਤ ਕਠਿਨ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕਰਕੇ ਸੋਨ ਤਮਗਾ ਜਿੱਤਿਆ ।ਇਸ ਮੁਕਾਬਲੇ ਵਿੱਚ ਸਿਮਰਨਜੀਤ ਸਿੰਘ ਨੂੰ 2015 ਦਾ ਸਰਵੋਤਮ ਖਿਡਾਰੀ ਘੋਸ਼ਿਤ ਕੀਤਾ ਗਿਆ।ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਦਾ ਹੌਂਸਲਾ ਵਧਾਉਂਦੇ ਹੋਏ ਮੁਬਾਰਕਬਾਦ ਦਿੱਤੀ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਤੇ ਵੱਡੀ ਜਿੱਤ ਲਈ ਵਧਾਈ ਦਿੱਤੀ ਤੇ ਉਨ੍ਹਾਂ ਦੇ ਉਜੱਵਲ ਭਵਿੱਖ ਲਈ ਕਾਮਨਾ ਕੀਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media