Friday, March 20, 2026

ਵਿਸ਼ੇਸ਼ ਕੀਰਤਨ ਸਮਾਗਮ ਗੁ. ਰਕਬ ਗੰਜ ਸਾਹਿਬ ਐਤਵਾਰ ਸਵੇਰੇ ਤੇ ਸਿੰਘ ਸਭਾ ਸ਼ਿਵ ਨਗਰ ਵਿਖੇ ਸ਼ਾਮ ਨੂੰ

Rana Paramjit  Singhਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਤਵਾਰ10 ਜਨਵਰੀ ਨੂੰ ਆਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਦੇ ਅਰੰਭਤਾ ਅਸਥਾਨ ਗੁ. ਰਕਾਬ ਗੰਜ ਸਾਹਿਬ ਵਿਖੇ ਸਵੇਰੇ ਅਤੇ ਨਗਰ ਕੀਰਤਨ ਦੇ ਸਮਾਪਤੀ ਅਸਥਾਨ ਗੁ. ਸ੍ਰੀ ਗੁਰੂ ਸਿੰਘ ਸਭਾ ਸ਼ਿਵ ਨਗਰ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ। ਸ. ਰਾਣਾ ਨੇ ਦਸਿਆ ਕਿ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇੇ ਹੋ ਰਹੇ ਕੀਰਤਨ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਗੁਰਦੁਆਰਾ ਸੀਸਗੰਜ ਸਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਨਾਮ ਸਿੰਘ ਦਾ ਕੀਰਤਨੀ ਜੱਥਾ ਆਸਾ ਦੀ ਵਾਰ ਦਾ ਕੀਰਤਨ ਕਰੇਗਾ ਅਤੇ ਭਾਈ ਜੋਗਿੰਦਰ ਸਿੰਘ ਗ੍ਰੰਥੀ ਸ਼ਬਦ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਕੀਤਨੀਏ ਭਾਈ ਕੁਲਵੰਤ ਸਿੰਘ ਪ੍ਰਭਾਤ ਤੇ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ ਅਤੇ ਭਾਈ ਅਮਰਜੀਤ ਸਿੰਘ (ਪਟਿਆਲਾ) ਦੇ ਜੱਥੇ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
ਸ. ਰਾਣਾ ਨੇ ਦਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਵ ਨਗਰ ਵਿਖੇ ਸ਼ਾਮ ਨੂੰ ਹੋ ਰਹੇ ਕੀਰਤਨ ਸਮਾਗਮ ਵਿੱਚ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ ਸਰਤਾਜ, ਭਾਈ ਸੁਰਜੀਤ ਸਿੰਘ ਰਸੀਲਾ ਤੇ ਭਾਈ ਪ੍ਰੇਮ ਸਿੰਘ ਬੰਧੂ, ਭਾਈ ਅਮਨਦੀਪ ਸਿੰਘ ਅਤੇ ਭਾਈ ਅਮਰਜੀਤ ਸਿੰਘ (ਪਟਿਆਲਾ) ਦੇ ਕੀਰਤਨੀ ਜੱਥੇ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply