Sunday, October 6, 2024

ਕੁੜੀਆਂ ਨੂੰ ਮੁੰਡਿਆਂ ਵਾਂਗ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾਣ- ਡਾ. ਅਮਨਦੀਪ ਕੌਰ

PPN0801201604ਅੰਮ੍ਰਿਤਸਰ, 8 ਜਨਵਰੀ (ਗੁਰਚਰਨ ਸਿੰਘ) – ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਅੱਗੇ ਵਧਣ ਦੇ ਮੌਕੇ ਦੇਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ’ ਤਹਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਅੱਜ ਜ਼ਿਲ੍ਹੇ ਵਿਚ ਸ਼ੁਰੂਆਤ ਕੀਤੀ ਗਈ। ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ ਦੀ ਅਗਵਾਈ ਹੇਠ ਸਬ ਡਵੀਜ਼ਨ ਅੰਮ੍ਰਿਤਸਰ-1 ਦੇ ਨਵਾਂ ਪਿੰਡ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ‘ਮੈਂ ਵੀ ਕੁੱਖ ਦੀ ਜਾਈ’ ਨਾਂਅ ਦੇ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁੜੀਆਂ ਦੀ ਅਹਿਮੀਅਤ ਤੋਂ ਜਾਣੂ ਕਰਵਾਉਣਾ ਸੀ ਤਾਂ ਜੋ ਭਰੂਣ ਹੱਤਿਆ ਜਿਹੀਆਂ ਕੁਰੀਤੀਆਂ ਨੂੰ ਦੂਰ ਕਰਕੇ ਘੱਟ ਰਹੇ ਲਿੰਗ ਅਨੁਪਾਤ ਨੂੰ ਠੀਕ ਕੀਤਾ ਜਾ ਸਕੇ।   ਇਸ ਮੌਕੇ ਸ੍ਰੀ ਰੋਹਿਤ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਅਜਿਹੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ, ਜਿਨ੍ਹਾਂ ਵਿਚ ਔਰਤ ਵਰਗ ਦੀਆਂ ਅਜਿਹੀਆਂ ਸ਼ਖਸੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ, ਜਿਨ੍ਹਾਂ ਦੀਆਂ ਨਿੱਜੀ ਉਪਲੱਬਧੀਆਂ ਲੜਕੀਆਂ ਪ੍ਰਤੀ ਸਮਾਜ ਦਾ ਨਜ਼ਰੀਆ ਬਦਲਣ ਦੇ ਸਮਰੱਥ ਹਨ। ਇਸ ਪ੍ਰੋਗਰਾਮ ਵਿਚ ਅਮਨਦੀਪ ਹਸਪਤਾਲ ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਅਮਨਦੀਪ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਵਿਚ ਉਸ ਮਾਹੌਲ ਦਾ ਬਹੁਤ ਵੱਡਾ ਯੋਗਦਾਨ ਸੀ, ਜਿਸ ਵਿਚ ਉਨ੍ਹਾਂ ਨੂੰ ਮੁੰਡਿਆਂ ਦੇ ਬਰਾਬਰ ਦਰਜਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ ਅਤੇ ਉਹ ਹਰੇਕ ਪੱਧਰ ‘ਤੇ ਮੱਲ੍ਹਾਂ ਮਾਰ ਰਹੀਆਂ ਹਨ। ਉਨ੍ਹਾਂ ਇਸ ਮੌਕੇ ਕੁੜੀਆਂ ਨੂੰ ਮੁੰਡਿਆਂ ਵਾਂਗ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕੁੜੀਆਂ ਨਾਲ ਪੱਖਪਾਤੀ ਵਤੀਰੇ ਤੋਂ ਸਮਾਜ ਅਤੇ ਪਰਿਵਾਰਾਂ ਨੂੰ ਬਚਣ ਦੀ ਅਪੀਲ ਕੀਤੀ।
ਇਸ ਮੌਕੇ ਪਿੰਡ ਫਤਿਹਪੁਰ ਰਾਜਪੂਤਾਂ ਦੀ ਪਵਨਪ੍ਰੀਤ ਕੌਰ ਨੇ ਖੇਡਾਂ ਦੇ ਖੇਤਰ ਵਿੱਚ ਆਪਣੀਆਂ ਉਪਲਬਧੀਆਂ ਬਾਰੇ ਦੱਸਦਿਆਂ ਕਿਹਾ ਕਿ ਆਪਣੇ ਮਾਤਾ-ਪਿਤਾ ਦੀ ਪ੍ਰੇਰਣਾ ਸਦਕਾ ਹੀ ਅੱਜ ਉਹ ਇਸ ਮੁਕਾਮ ‘ਤੇ ਪਹੁੰਚੀ ਹੈ। ਇਸ ਮੌਕੇ ਤਹਿਸੀਲਦਾਰ ਅੰਮ੍ਰਿਤਸਰ-1 ਸ੍ਰੀ ਗੁਰਮੰਦਰ ਸਿੰਘ, ਸੀ. ਡੀ. ਪੀ. ਓ ਜੰਡਿਆਲਾ ਗੁਰੂ ਮੈਡਮ ਕੁਲਦੀਪ ਕੌਰ, ਨਾਇਬ ਤਹਿਸੀਲਦਾਰ ਅਰਚਨਾ, ਪਟਵਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਸਿੰਘ ਬਾਜਵਾ ਅਤੇ ਹਰਮਿੰਦਰ ਸਿੰਘ ਤੋਂ ਇਲਾਵਾ ਨਵਾਂ ਪਿੰਡ, ਫਤਹਿਪੁਰ ਰਾਜਪੂਤਾਂ, ਵਡਾਲਾ ਜੌਹਲ ਅਤੇ ਮੱਖਣਵਿਡੀ ਦੇ ਸਰਪੰਚਾ, ਨੰਬਰਦਾਰਾਂ ਅਤੇ ਆਂਗਣਵਾੜੀ ਵਰਕਰਾਂ ਨੇ ਸ਼ਿਰਕਤ ਕੀਤੀ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply