Sunday, October 4, 2026

ਆਰ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਉੱਚਾ ਥੜ੍ਹਾ ਵਿਖੇ ਗਣਤੰਤਰ ਦਿਵਸ 26 ਜਨਵਰੀ ਨੂੰ

PPN0801201609
ਧਾਰਕਲਾਂ (ਪਠਾਨਕੋਟ), 24 ਦਸੰਬਰ (ਪ.ਪ)- ਤਹਿਸੀਲ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਆਰ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਉੱਚਾ ਥੜ੍ਹਾ ਵਿਖੇ 26 ਜਨਵਰੀ ਨੂੰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਸ਼੍ਰੀ ਗੁਰਜੀਤ ਸਿੰਘ ਤਹਿਸੀਲਦਾਰ ਨੇ ਬੀ.ਡੀ.ਪੀ.ਓ. ਦਫ਼ਤਰ ਧਾਰਕਲਾਂ ਵਿਖੇ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਰਾਮ ਲੁਭਾਇਆ ਬੀ.ਡੀ.ਪੀ.ਓ., ਉਮਾ ਕੁਮਾਰੀ ਸੀ.ਡੀ.ਪੀ.ਓ., ਨਸੀਬ ਸੈਣੀ ਇੰਸਪੈਕਟਰ, ਠਾਕੁਰ ਕਰਤਾਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਉਨ੍ਹਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਰਿਹਰਸਲਾਂ 18 ਤੇ 22 ਜਨਵਰੀ ਨੂੰ ਆਰ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਉੱਚਾ ਥੜ੍ਹਾ ਵਿਖੇ ਹੋਣਗੀਆਂ। ਉਨ੍ਹਾਂ ਨੇ ਗਣਤੰਤਰ ਦਿਵਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ ਵੱਖ ਅਧਿਕਾਰੀਆਂ ‘ਤੇ ਆਧਾਰਤ ਕਮੇਟੀਆਂ ਦਾ ਗਠਨ ਕਰਕੇ ਡਿਊਟੀਆਂ ਲਗਾਈਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਖੇਤਰਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ  ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਗਲੀ ਮੀਟਿੰਗ 22 ਜਨਵਰੀ, 2016 ਨੂੰ 11:00 ਵਜੇ ਆਰ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਉੱਚਾ ਥੜ੍ਹਾ ਵਿਖੇ ਕੀਤੀ ਜਾਵੇਗੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply