ਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਅਮਰੀਕਾ ਦੇ ਸੂਬੇ ਨਿਊਜਰਸੀ ਦੇ ਟਾਊਨ ਗਲੈਨਰਾਕ ਵਿੱਚ ਰਹਿਣ ਵਾਲੇ ਭਾਰਤੀ ਮੂਲ ਦੇ ਸਿੱਖ ਸ. ਗੁਰਬੀਰ ਸਿੰਘ ਗਰੇਵਾਲ ਨੂੰ ਬਰਗਨ ਕਾਊਂਟੀ ਦੀ ਅਦਾਲਤ ਵਿੱਚ ਸਰਕਾਰੀ ਵਕੀਲ ਬਣਾਉਣ ‘ਤੇ ਵਧਾਈ ਦਿੱਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਗੁਰਬੀਰ ਸਿੰਘ ਗਰੇਵਾਲ ਨੂੰ ਸਰਕਾਰੀ ਵਕੀਲ ਦੇ ਅਹੁਦੇ ਤੇ ਬਿਰਾਜਮਾਨ ਕਰਨ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਅਹੁਦੇ ਤੋਂ ਪਹਿਲਾ ਸ. ਗੁਰਬੀਰ ਸਿੰਘ ਗਰੇਵਾਲ ਸਾਊਥ ਏਸ਼ੀਆ ਬਾਰ ਐਸੋਸੀਏਸ਼ਨ ਨਿਊਯਾਰਕ ਦੇ ਪ੍ਰਧਾਨ ਅਤੇ ਨਿਊਜਰਸੀ ਏਸ਼ੀਅਨ ਅਮਰੀਕਨ ਕਾਨੂੰਨੀ ਸਲਾਹਕਾਰਾਂ ਦੇ ਮੈਂਬਰ ਵੀ ਰਹਿ ਚੁੱਕੇ ਹਨ ਜੋ ਬਹੁਤ ਪ੍ਰਸੰਸਾਯੋਗ ਹੈ।ਉਨ੍ਹਾਂ ਕਿਹਾ ਕਿ ਅੱਜ ਸਿੱਖ ਵਿਸ਼ਵ ਪੱਧਰ ਤੇ ਆਪਣੀ ਮਿਹਨਤ ਸਦਕਾ ਪੰਜਾਬ ਅਤੇ ਪੰਜਾਬੀਅਤ ਦਾ ਪੂਰੀ ਦੁਨੀਆਂ ਵਿੱਚ ਨਾਮ ਰੌਸ਼ਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਬੇਸ਼ੱਕ ਸਿੱਖ ਕੌਮ ਘੱਟ ਗਿਣਤੀ ਵਜੋਂ ਜਾਣੀ ਜਾਂਦੀ ਹੈ, ਪਰ ਇਨ੍ਹਾਂ ਦੀ ਕਾਰਗੁਜ਼ਾਰੀ ਨੇ ਦੁਨੀਆਂ ਵਿੱਚ ਇਨ੍ਹਾਂ ਦੇ ਅਕਸ ਨੂੰ ਵੱਡੇ ਪੱਧਰ ‘ਤੇ ਉਭਾਰਿਆ ਹੈ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media