Friday, March 6, 2026

ਗੋਲਡੀ ਨੇ ਕੀਤਾ ਸੁਲਤਾਨਵਿੰਡ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

PPN0901201611

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ ਸੱਗੂ)- ਇਤਿਹਾਸਕ ਪਿੰਡ ਸੁਲਤਾਨਵਿੰਡ ਸਥਿਤ ਗੁਰਦੁਆਰਾ ਬਾਬਾ ਸ਼ਹੀਦਾਂ ਵਾਲਾ ਖੂਹ ਦੇ ਪਵਿੱਤਰ ਅਸਥਾਨ ਵਿਖੇ ਜਾਂਦੇ ਕੱਚੇ ਰਸਤਿਆਂ ਨੂੰ ਲੱਗਭਗ 30 ਲੱਖ ਰੁਪਏ ਦੀ ਲਾਗਤ ਨਾਲ ਸੀ.ਸੀ. ਫਲੋਰਿੰਗ ਨਾਲ ਪੱਕਿਆ ਕਰਨ ਦੇ ਕੰਮ ਦਾ ਸ਼ੁੱਭ ਅਰੰਭ ਸੀਨੀਅਰ ਅਕਾਲੀ ਆਗੂ ਸ੍ਰ. ਨਵਦੀਪ ਸਿੰਘ ਗੋਲਡੀ ਵਲੋਂ ਕੀਤਾ ਗਿਆ। ਇਸ ਮੌਕੇ ਉੱਘੇ ਅਕਾਲੀ ਆਗੂ ਸ੍ਰ. ਮਹਾਬੀਰ ਸਿੰਘ ਸੁਲਤਾਨਵਿੰਡ ਅਤੇ ਕੌਸਲਰ ਸ੍ਰ. ਮੁਖਤਾਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਭਾਰੀ ਗਿਣਤੀ ਵਿੱਚ ਇਕੱਤਰ ਪਿੰਡ ਵੱਲੋਂ ਉਹਨਾਂ ਦਾ ਹਾਰਦਿਕ ਸਵਾਗਤ ਕਰਦਿਆਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ੍ਰ. ਗੋਲਡੀ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਦੇ ਵਿਸ਼ੇਸ਼ ਯਤਨਾਂ ਸਦਕਾ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਡਿਪਟੀ ਮੁੱਖ-ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਦੱਖਣੀ ਦੇ ਸਰਵਪੱਖੀ ਵਿਕਾਸ ਲਈ 5 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਕਿ ਆਉਂਦੇ ਦਿਨਾਂ ਵਿੱਚ ਹਲਕੇ ਵਿੱਚ ਪੈਂਦੀਆਂ ਸਮੂਹ ਵਾਰਡਾਂ ਵਿੱਚ ਜੰਗੀ ਪੱਧਰ ਤੇ ਵਿਕਾਸ ਕੰਮ ਸ਼ੁਰੂ ਕਰਵਾਏ ਜਾਣਗੇ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ। ਇਸ ਮੌਕੇ ਉਹਨਾਂ ਇਕੱਤਰ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਤੋਂ ਸ਼੍ਰੌਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਬਨਾਉਣ ਲਈ ਕਮਰਕੱਸੇ ਕਰ ਲੈਣ, ਕਿਉਂਕਿ ਸਹੀ ਮਾਅਨਿਆਂ ਵਿੱਚ ਅਕਾਲੀ ਦਲ ਦੀ ਸਰਕਾਰ ਹੀ ਪੰਜਾਬ ਦੇ ਹਰੇਕ ਵਰਗ ਅਤੇ ਸਮਾਜ ਦੇ ਲੋਕਾਂ ਦੇ ਭਲੇ, ਖੁਸ਼ਹਾਲੀ ਅਤੇ ਤਰੱਕੀ ਲਈ ਕੰਮ ਕਰ ਸਕਦੀ ਹੈ।
ਇਸ ਮੌਕੇ ਐਕਸੀਅਨ ਸ੍ਰ. ਬਲਜੀਤ ਸਿੰਘ, ਐਸ.ਡੀ.ਓ. ਅਮਨਦੀਪ ਸਿੰਘ, ਮੰਗਲ ਸਿੰਘ ਨੰਬਰਦਾਰ, ਗੁਰਦੇਵ ਸਿੰਘ, ਜੈਮਲ ਸਿੰਘ, ਨਿਰਮਲ ਸਿੰਘ, ਹਰਜਿੰਦਰ ਸਿੰਘ, ਸਾਧਾ ਸਿੰਘ, ਵਿਰਸਾ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ, ਮਗਵਿੰਦਰ ਸਿੰਘ ਸੈਕਟਰੀ ਸੁਸਾਇਟੀ, ਜਥੇਦਾਰ ਦਲਬੀਰ ਸਿੰਘ, ਸੁਖਵਿੰਦਰ ਸਿੰਘ, ਹਰਭਜਨ ਸਿੰਘ, ਮੇਜਰ ਸਿੰਘ, ਬਹਾਲ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਮੈਨੇਜਰ ਆਈ.ਡੀ.ਬੀ.ਆਈ, ਸੋਰਵ ਕਪੂਰ, ਗੁਰਪ੍ਰੀਤ ਸਿੰਘ ਢਿਲੋਂ, ਕੁਲਵੰਤ ਸਿੰਘ, ਇੰਡੀਅਨਜੀਤ ਸਿੰਘ, ਸੁਰਜੀਤ ਸਿੰਘ, ਹਰਨੇਕ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ ਗਿੱਲ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਅਕਾਲੀ ਵਰਕਰ ਮੋਜ਼ੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply