Sunday, October 6, 2024

ਗੁ: ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨ ਪਾਸਪੋਰਟ 15 ਜਨਵਰੀ ਤੱਕ ਜਮ੍ਹਾਂ ਕਰਵਾਉਣ – ਬੇਦੀ

Diljit Singh Bedi

ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਅਪ੍ਰੈਲ 2016 ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ 15 ਜਨਵਰੀ ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਅਪ੍ਰੈਲ 2016 ਸਮੇਂ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਆਧਾਰ ਕਾਰਡ ਵਿਚੋਂ ਇਕ ਕਾਪੀ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ 15 ਜਨਵਰੀ ਤੱਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ਵਿੱਚ ਸ਼ਾਮਲ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ।ਉਨ੍ਹਾਂ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਜਸਪਾਲ ਸਿੰਘ ਵਧੀਕ ਸਕੱਤਰ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਨਾਲ ਟੈਲੀਫੋਨ ਨੰ: 0183-2553957, 58, 59 ਅਤੇ ਐਕਸਟੈਂਸ਼ਨ 249 ‘ਤੇ ਸੰਪਰਕ ਕਰ ਸਕਦੇ ਹਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply