Sunday, October 6, 2024

ਤ੍ਰੈ ਸ਼ਤਾਬਦੀ ਕਾਲਜ ਨੇ ਯੂਨੀਵਰਸਿਟੀ ਇੰਟਰ ਕਾਲਜ ਹਾਕੀ ਟੂਰਨਾਮੈਂਟ ਵਿੱਚ ਹਾਸਿਲ ਕੀਤਾ ਦੂਸਰਾ ਸਥਾਨ

PPN0901201617

ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚਲਾਏ ਜਾ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ ਕਾਲਜ ਹਾਕੀ ਟੂਰਨਾਮੈਂਟ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ।ਹਾਕੀ ਟੀਮ ਦੇ ਕਾਲਜ ਪਹੁੰਚਣ ਤੇ ਕਾਲਜ ਦੀ ਪ੍ਰਿੰਸੀਪਲ ਬੀਬੀ ਜਤਿੰਦਰ ਕੌਰ ਨੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ।
ਪ੍ਰਿੰਸੀਪਲ ਜਤਿੰਦਰ ਕੌਰ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਅਗਵਾਈ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਸਟਾਫ਼ ਤੇ ਹਾਕੀ ਟੀਮ ਦੀ ਦਿਨ ਰਾਤ ਦੀ ਮਿਹਨਤ ਸਦਕਾ ਹੀ ਇੰਟਰ ਕਾਲਜ ਹਾਕੀ ਟੂਰਨਾਮੈਂਟ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਹੋ ਸਕਿਆ ਹੈ।ਉਨ੍ਹਾਂ ਕਿਹਾ ਕਿ ਇਸ ਕਾਲਜ ਵਿੱਚ ਉੱਚ ਵਿਦਿਆ ਦੇ ਨਾਲੁਨਾਲ ਵਿਦਿਆਰਥੀਆਂ ਨੂੰ ਬਾਣੀ ਤੇ ਬਾਣੇ ਨਾਲ ਜੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਕਾਲਜ ਦੇ ਮਿਹਨਤੀ ਦੇ ਤਜਰਬੇਕਾਰ ਸਟਾਫ਼ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਇਸ ਕਾਲਜ ਨੇ ਸੱਭਿਆਚਾਰ ਤੇ ਖੇਡਾਂ ਦੇ ਖੇਤਰ ਵਿੱਚ ਵੀ ਵ’ਡਮੁੱਲਾ ਯੋਗਦਾਨ ਪਾ ਕੇ ਨਾਮਨਾ ਖੱਟਿਆ ਹੈ।ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਵੱੱਲੋਂ ਹਾਕੀ ਵਿੱਚ ਦੂਸਰਾ ਸਥਾਨ ਹਾਸਿਲ ਕਰਨ ਦੇ ਨਾਲੁਨਾਲ ਬੈਡਮਿੰਟਨ ਵਿੱਚ ਤੀਸਰਾ, ਬਾਲ ਬੈਡਮਿੰਟਨ ਵਿੱਚ ਦੂਸਰਾ, ਫੁੱਟਬਾਲ ਵਿੱਚ ਪੰਜਵਾਂ ਤੇ ਟੇਬਲ ਟੈਨਿਸ ਵਿੱਚ ਪੰਜਵਾਂ ਸਥਾਨ ਹਾਸਿਲ ਕੀਤਾ ਹੈ।ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਿੰਸੀਪਲ ਜਤਿੰਦਰ ਕੌਰ ਦੇ ਨਾਲ ਪ੍ਰੋ. ਗੁਰਜੀਤ ਸਿੰਘ, ਸ. ਅਮਰ ਸਿੰਘ ਸੁਪ੍ਰਿੰਟੈਂਡੈਂਟ ਤੇ ਸ. ਸੁਖਦੀਪ ਸਿੰਘ ਡੀ ਪੀ ਈ ਮੌਜੂਦ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply