ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਐਨ.ਐਫ਼ ਐਲ ਕਲੋਨੀ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਤੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਅਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਵਲੋ ਕਰਨ ਉਪਰੰਤ ਨਗਰ ਕੀਰਤਨ ਕਲੋਨੀ ਦੀਆਂ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਵੇਲੇ ਗੁਰਦੁਆਰਾ ਸਾਹਿਬ ਵਿਖੇ ਹੀ ਸੰਪੰਨ ਹੋਇਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਵੰਤ ਸਿੰਘ ਪੰਛੀ, ਭਾਈ ਰਾਜਿੰਦਰ ਸਿੰਘ ਅਤੇ ਕਮੇਟੀ ਮੈਂਬਰਾਂ ਤੋਂ ਇਲਾਵਾ ਸੰਗਤਾਂ ਦੇੇ ਸਹਿਯੋਗ ਨਾਲ ਸਜਾਏ ਗਏ ਇਸ ਇਤਿਹਾਸਕ ਮਹਾਨ ਨਗਰ ਕੀਰਤਨ ਦੌਰਾਨ ਰਾਗੀ ਜੱਥੇ ਵੱਲੋ ਪਾਵਨ ਗੁਰਬਾਣੀ ਦਾ ਰਸਭਿੰਨਾ ਕੀਰਤਨ ਗਾਇਨ ਕੀਤਾ ਗਿਆ ਅਤੇ ਸ਼੍ਰੀ ਗੁਰੂ ਗੋਬਿਦ ਸਿੰਘ ਜੀ ਦੇ ਇਤਿਹਾਸ ਤੋਂ ਸੰਗਤਾਂ ਨੁੰ ਜਾਣੂ ਕਰਵਾਇਆ ਜਾ ਰਿਹਾ ਸੀ। ਇਹ ਨਗਰ ਕੀਰਤਨ ਕਲੋਨੀ ਦੀਆਂ ਗਲੀਆਂ ,ਮੰਦਰ ਕਲੋਨੀ ਅਤੇ ਆਦਰਸ਼ ਨਗਰ ਦੀਆਂ ਗਲੀਆਂ ਵਿਚੋਂ ਗੁਜਰਿਆਂ, ਸੰਗਤਾਂ ਨੇ ਥਾਂ ਪਰ ਥਾਂ ‘ਤੇ ਨਗਰ ਕੀਰਤਨ ਦਾ ਸੁਆਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਨ ਦੀਦਾਰੇ ਕੀਤੇ। ਰਣਜੀਤ ਗੱਤਕਾ ਪਾਰਟੀ ਦੇ ਨੌਜਵਾਨਾਂ ਨੇ ਖਾਲਸਾਈ ਗੱਤਕਿਆਂ ਦੇ ਜੋਹਰ ਦਿਖਾ ਕੇ ਸੰਗਤਾਂ ਨੂੰ ਪੁਰਾਤਨ ਵਿਰਸੇ ਦੀ ਯਾਦ ਦਿਵਾਈ । ਨਗਰ ਕੀਰਤਨ ਵਿੱਚ ਸ਼ਾਮਲ ਭਾਰੀ ਗਿਣਤੀ ਸੰਗਤਾਂ ਲਈ ਸ਼ਰਧਾਲੂਆਂ ਵਲੋਂ ਬੜੀ ਸਰਧਾ ਭਾਵਨਾ ਨਾਲ ਸੁਆਗਤ ਕਰਦਿਆਂ ਦਾਲ ਰੋਟੀ ਦੇ ਲੰਗਰ ਤੋਂ ਇਲਾਵਾ ਚਾਹ, ਪਕੌੜਿਆਂ, ਮਠਿਆਈ, ਫਲਾਂ ਅਤੇ ਹੋਰ ਕਈ ਪ੍ਰਕਾਰ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਹੋਇਆ ਸੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media