Friday, March 6, 2026

ਮ੍ਰਿਤਕਾਂ ਦੀਆਂ ਲਾਸ਼ਾਂ ਚੌਕ ਵਿੱਚ ਰੱਖ ਕੀਤਾ ਰੋਸ ਪ੍ਰਦਰਸ਼ਨ

PPN1101201601

ਅਗਲੋਂ ਕੋਠੀ, 11 ਜਨਵਰੀ (ਹਰਦਿਆਲ ਸਿੰਘ ਭੈਣੀ) – ਬੀਤੀ ਦੇਰ ਸ਼ਾਮ ਕਰੀਬ ਹਰਜੀਤ ਸਿੰਘ ਪੁੱਤਰ ਗੋਪਾਲ ਸਿੰਘ ਅਤੇ ਲਖਬੀਰ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਪਿੰਡ ਚੋਲਣ ਦੀ ਐਕਸੀਡੈਂਟ ਹੋਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਹਰਜੀਤ ਸਿੰਘ ਅਤੇ ਲਖਬੀਰ ਸਿੰਘ ਸ਼ਾਮ ਨੂੰ ਆਪਣੇ ਕੰਮ ਤੋਂ ਵਾਪਸ ਘਰ ਆ ਰਹੇ ਸਨ।ਰਸਤੇ ਵਿੱਚ ਟਰੈਕਟਰ ਟਰਾਲਾ ਜਿਸ ਨੂੰ ਬੋਹੜ ਸਿੰਘ ਪੁੱਤਰ ਬਲਜੀਤ ਸਿੰਘ ਚਲਾ ਰਿਹਾ ਸੀ ਅਤੇ ਟਰੈਕਟਰ ਦੀਆਂ ਸਾਹਮਣੀਆਂ ਲਾਈਟਾਂ ਦਾ ਨਾ ਹੋਣ ਕਾਰਨ ਹਰਜੀਤ ਸਿੰਘ ਅਤੇ ਲਖਬੀਰ ਸਿੰਘ ਨੂੰ ਦਰੜਦਾ ਹੋਇਆ ਟਰੈਕਟਰ ਟਰਾਲਾ ਭਜਾ ਕੇ ਲੈ ਗਿਆ। ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਦਾ ਪਰਚਾ ਦਰਜ ਕਰਨ ਤੋਂ ਖਫਾ ਹੋਏ ਪਿੰਡ ਵਾਸੀਆਂ ਨੇ ਅਮਰਕੋਟ ਚੌਕ ਵਿੱਚ ਲਾਸ਼ਾਂ ਰੱਖ ਕੇ ਪੁਲਿਸ ਪ੍ਰਸ਼ਾਸ਼ਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ।ਪੁਲਿਸ ਪ੍ਰਸ਼ਾਸ਼ਨ ਦੀ ਇਸ ਨਿਕਾਮੀ ਅਤੇ ਦੋਸ਼ੀ ਨਾਲ ਦੋਸਤਾਨਾ ਵਿਵਹਾਰ ਕਾਰਨ ਵੱਖ-ਵੱਖ ਸਿਆਸੀ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਆਮ ਆਦਮੀ ਪਾਰਟੀ ਦੇ ਹਲਕਾ ਖੇਮਕਰਨ ਤੋਂ ਆਗੂ ਸੁਖਬੀਰ ਸਿੰਘ ਵਲਟੋਹਾ ਅਤੇ ਗੁਰਦੇਵ ਸਿੰਘ ਲਾਖਣਾ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਆਮ ਆਦਮੀ ਪਾਰਟੀ ਨੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ।ਉਨਾਂ ਨੇ ਪ੍ਰਸ਼ਾਸ਼ਨ ਨੂੰ ਕਰੜੇ ਹੱਥੀ ਲੈਂਦਿਆਂ ਸਖਤ ਸ਼ਬਦਾਂ ਵਿੱਚ ਤਾੜਨਾਂ ਕੀਤੀ ਕਿ ਪੁਲਿਸ ਪ੍ਰਸ਼ਾਸ਼ਨ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵੇ ਨਾ ਕਿ ਹਲਕਾ ਵਿਧਾਇਕ ਦੇ ਹੱਥ ਦੀ ਕਠਪੁਠਲੀ ਬਣਿਆ ਰਹੇ। ਗੁਰਦੇਵ ਸਿੰਘ ਲਾਖਵਾ ਨੇ ਕਿਹਾ ਕਿ ਹਲਕਾ ਵਿਧਾਇਕ ਤੇ ਇਸ਼ਾਰੇ ‘ਤੇ ਹੀ ਪੁਲਿਸ ਪ੍ਰਸ਼ਾਸਨ ਅਜਿਹੀਆਂ ਘਿਣੋਨੀਆਂ ਹਰਕਤਾਂ ਕਰਦਾ ਹੈ।ਧਰਨਾਕਾਰੀਆਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਮੌਕੇ ਪੁੱਜੇ ਡੀ.ਐਸ.ਪੀ ਗੁਰਚਰਨ ਸਿੰਘ ਗੋਰਾਇਆ ਪਹੁੰਚੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply