Wednesday, October 14, 2026

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਜਿੱਤ ਦੀ ਹੈਟ੍ਰਿਕ ਮਾਰੇਗਾ – ਤਰਸੇਮਬੀਰ ਤੇ ਗੁਰਬੀਰ

Tarsembir - Gurbir

ਅਲਗੋਂ, 11 ਜਨਵਰੀ (ਹਰਦਿਆਲ ਸਿੰਘ ਭੈਣੀ) – 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਕਾਲੀ ਦਲ ਜਿੱਤ ਦੀ ਹੈਟ੍ਰਿਕ ਮਾਰੇਗਾ ਅਤੇ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ਭਾਜਪਾ ਗਜਠੋੜ ਦੇ ਸਾਹਮਣੇ ਟਿਕ ਨਹੀਂ ਸਕਣਗੀਆਂ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤਰਸੇਮਬੀਰ ਸਿੰਘ ਭਗਵਾਨਪੁਰਾ ਅਤੇ ਗੁਰਬੀਰ ਸਿੰਘ ਅਲਗੋਂ ਕਲਾਂ ਨੇ ਸਾਂਝੇ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਸਦਕਾ ਅੱਜ ਹਰ ਵਰਗ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਅਨੰਦ ਮਾਣ ਰਿਹਾ ਹੈ।ਸੂਬੇ ਵਿੱਚ ਹੋ ਰਹੇ ਸਰਬਪੱਖੀ ਵਿਕਾਸ ਤੋਂ ਖੁੱਸ਼ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨਾਲ ਚਟਾਨ ਵਾਂਗ ਖੜੇ ਹਨ। ਜਿਸ ਦਾ ਪ੍ਰੱਤਖ ਪ੍ਰਮਾਣ ਸਦਭਾਵਨਾ ਰੈਲੀਆਂ ਵਿੱਚ ਹੋਏ ਬੇਸ਼ੁਮਾਰ ਇਕੱਠਾਂ ਤੋਂ ਸਾਹਮਣੇ ਆ ਚੁੱਕਾ ਹੈ।ਇਸ ਮੌਕੇ ਹਰਪਾਲ ਸਿੰਘ, ਕ੍ਰਿਪਾਲ ਸਿੰਘ, ਰਾਜਬੀਰ ਸਿੰਘ, ਗੁਰਵਿੰਦਰ ਸਿੰਘ, ਦਲਬੀਰ ਸਿੰਘ, ਕਾਬਲ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply