Wednesday, October 14, 2026

ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ‘ਤੇ ਭਾਸ਼ਣ ਪ੍ਰਤੀਯੋਗਤਾ ਆਯੋਜਿਤ

PPN1101201606

ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜ਼ਦੀਕੀ ਸਕੂਲ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਵਿਖੇ ਛੇਵੀਂ, ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਵਿਚ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ‘ਤੇ ਭਾਸ਼ਣ ਪ੍ਰਤੀਯੋਗਤਾ ਆਯੋਜਿਤ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਵਾਮੀ ਵਿਵੇਕਾਨੰਦ ਦਾ ਵਿਅਕਤੀਤਵ ਨੌਜਵਾਨਾਂ ਲਈ ਇਕ ਪ੍ਰਭਾਵਸ਼ਾਲੀ ਵਿਅਕਤੀਤਵ ਸੀ। ਜੋ ਨੌਜਵਾਨ ਵਰਗ ਨੂੰ ਸਹੀ ਸੇਧ ਦਿੱਤੀ ਜਾਏ ਤਾਂ ਉਹ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਰੋਲ ਅਦਾ ਕਰਕੇ ਦੇਸ਼ ਨੂੰ ਸਿਖ਼ਰ ਤੱਕ ਪਹੁੰਚਾਉਂਣ ਲਈ ਸਮਰੱਥ ਹਨ। ਇਸ ਮੁਕਾਬਲੇ ਵਿਚ ਛੇਵੀਂ ਜਮਾਤ ਦੇ ਹੈਵਲ, ਸਤੱਵੀਂ ਜਮਾਤ ਦੀ ਰੂਬਲ ਅਤੇ ਅੱਠਵੀਂ ਜਮਾਤ ਦੇ ਸੁਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਅੰਮ੍ਰਿਤਪਾਲ ਕੌਰ, ਗੁਰਸ਼ਰਨ ਅਤੇ ਅਭਿਸ਼ੇਕ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ.ਐਲ. ਅਰੋੜਾ ਅਤੇ ਪਿੰਸ੍ਰੀਪਲ ਅੰਜੂ ਡੋਗਰਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅੱਜ ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਦੇ ਸਿਧਾਂਤਾ ਅਤੇ ਆਦਰਸ਼ਾਂ ਨੂੰ ਸਮਝਣ ਦੀ ਲੋੜ ਹੈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply