Monday, July 8, 2024

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

PPN1101201609

ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪੈਂਦੇ 6 ਵਿਧਾਨ ਸਭਾ ਚੋਣ ਹਲਕਿਆਂ ਲਈ ਯੋਗਤਾ 1 ਜਨਵਰੀ 2016 ਦੇ ਆਧਾਰ ‘ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਸਮੇਤ ਤਰਮੀਮਾਂ ਦੇ ਅੱਜ ਅੰਤਿਮ ਰੂਪ ਵਿੱਚ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਕੁੱਲ 972510 ਵੋਟਰ ਹਨ, ਜਿਨ੍ਹਾਂ ਵਿਚ 519163 ਪੁਰਸ਼, 453333 ਮਹਿਲਾ ਅਤੇ 14 ਤੀਜੇ ਲਿੰਗ ਦੇ ਵੋਟਰ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਲਕਿਆਂ ਵਿੱਚ ਰਾਮਪੁਰਾ ਫੂਲ ਦੇ 152337 ਵੋਟਰ ਹਨ, ਭੁੱਚੋ ਵਿੱਚ 173252 ਵੋਟਰ, ਬਠਿੰਡਾ (ਸ਼ਹਿਰੀ) ਵਿੱਚ 199343 ਵੋਟਰ, ਬਠਿੰਡਾ (ਦਿਹਾਤੀ) ਵਿੱਚ 149209 ਵੋਟਰ, ਤਲਵੰਡੀ ਸਾਬੋ ਵਿੱਚ 143140 ਵੋਟਰ ਅਤੇ ਮੌੜ ਵਿੱਚ 155229 ਵੋਟਰ ਸ਼ਾਮਲ ਹਨ। ਸ਼ਰਮਾ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ ਗਈ ਜਿਸ ਉਪਰੰਤ ਅਨੂਪੂਰਕ ਵੋਟਰ ਸੂਚੀਆਂ ਦੀਆਂ ਹਾਰਡ ਕਾਪੀਆਂ ਅਤੇ ਮੁਕੰਮਲ ਵੋਟਰ ਸੂਚੀਆਂ (ਬਿਨਾ ਫੋਟੋ) ਦੀ ਸੀ.ਡੀ. ਮੌਕੇ ‘ਤੇ ਹੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੇਖਣ ਲਈ ਜ਼ਿਲ੍ਹਾ ਚੋਣ ਦਫ਼ਤਰ ਬਠਿੰਡਾ, ਦਫ਼ਤਰ ਸਬੰਧਿਤ ਚੋਣਕਾਰ ਰਜਿਸ਼ਟਰੇਸ਼ਨ ਅਫ਼ਸਰ ਅਤੇ ਸਬੰਧਿਤ ਬੂਥ ਲੈਵਲ ਅਫ਼ਸਰਾਂ ਪਾਸ ਉਪਲੱਬਧ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੇ ਵੇਰਵੇ ਵੋਟਰ ਸੂਚੀ ਵਿੱਚ ਦੇਖ ਲੈਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵੇ ਗਲਤ ਹਨ ਤਾਂ ਤੁਰੰਤ ਆਪਣੇ ਬੀ.ਐਲ.ਓ. ਜਾਂ ਸਬੰਧਿਤ ਈ.ਆਰ.ਓ. ਦੇ ਦਫ਼ਤਰ ਨਾਲ ਸੰਪਰਕ ਕਰਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply