Monday, July 8, 2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਾਬਾਲਗ ਨਿਆਂ ਕਾਨੂੰਨ ਸਬੰਧੀ ਟ੍ਰੇਨਿੰਗ

ਅੰਮ੍ਰਿਤਸਰ, 11 ਜਨਵਰੀ (ਗੁਰਚਰਨ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਅਗਵਾਈ ਹੇਠ ਵਿਕਲਪੀ ਝਗੜਾ ਨਿਵਾਰਣ ਕੇਂਦਰ, ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿਖੇ ਜੂਵੇਨਾਈਲ ਜਸਟਿਸ ਐਕਟ (ਨਾਬਾਲਗ ਨਿਆਂ ਕਾਨੂੰਨ) ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਗੁਰਬੀਰ ਸਿੰਘ ਨੇ ਜੂਵੇਨਾਈਲ ਜਸਟਿਸ ਐਕਟ ਸਬੰਧੀ ਆਏ ਹੋਏ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਇਸ ਕਾਨੂੰਨ ਸਬੰਧੀ ਪੁਲਿਸ ਅਫ਼ਸਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਸੀ. ਜੀ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਮੈਡਮ ਗਿਰੀਸ਼ ਦੀ ਦੇਖ-ਰੇਖ ਹੇਠ ਕਰਵਾਏ ਇਸ ਪ੍ਰੋਗਰਾਮ ਵਿਚ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ ਪ੍ਰਿੰਸੀਪਲ ਜੂਵੇਨਾਈਲ ਜਸਟਿਸ ਬੋਰਡ, ਅੰਮ੍ਰਿਤਸਰ ਮਿਸ ਸੁਸ਼ਮਾ ਦੇਵੀ ਨੇ ਵੀ ਇਸ ਕਾਨੂੰਨ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਐਸ. ਪੀ ਸ੍ਰੀ ਰਣਬੀਰ ਸਿੰਘ ਤੋਂ ਇਲਾਵਾ ਅੰਮ੍ਰਿਤਸਰ ਸਿਟੀ ਦੇ ਵੱਖ-ਵੱਖ ਥਾਣਿਆਂ ਵਿਚੋਂ ਨਾਬਾਲਿਗ ਬੱਚਿਆਂ ਦੇ ਇੰਚਾਰਜ ਪੁਲਿਸ ਅਫ਼ਸਰ ਅਤੇ ਬਾਲ ਭਲਾਈ ਕਮੇਟੀ, ਅੰਮ੍ਰਿਤਸਰ ਦੇ ਮੈਂਬਰ ਵੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply