ਜੰਡਿਆਲਾ ਗੁਰੂ, 11 ਜਵਨਰੀ (ਹਰਿੰਦਰ ਪਾਲ ਸਿੰਘ)- ਸਰਬੰਸਦਾਨੀ ਧੰਨ ਧੰਨ ਸਾਹਿਬ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 16 ਜਨਵਰੀ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਤੋਂ 7 ਜਨਵਰੀ ਤੋਂ ਸਵੇਰੇ 4.30 ਵਜੇ ਪ੍ਰਭਾਤ ਫੇਰੀਆਂ ਆਰੰਭ ਹੋ ਚੁੱਕੀਆਂ ਹਨ। ਉਕਤ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਪ ਸਿੰਘ ਨੇ ਦੱਸਿਆ ਕਿ 14 ਜਨਵਰੀ ਨੂੰ ਆਖਰੀ ਪ੍ਰਭਾਤ ਫੇਰੀ ਨਿਕਲੇਗੀ।15 ਜਨਵਰੀ ਨੂੰ ਗੁਰਦੁਆਰਾ ਸਿੰਘ ਸਭਾ ਬਜਾਰ ਕਸ਼ਮੀਰੀਆਂ ਤੋਂ ਸਵੇਰੇ 10.30 ਵਜੇ ਵਿਸ਼ਾਲ ਪੈਦਲ ਨਗਰ ਕੀਰਤਨ ਕੱਢਿਆ ਜਾਵੇਗਾ। 16 ਜਨਵਰੀ ਸ਼ਨੀਵਾਰ ਨੂੰ ਸ਼ਾਮ 5.30 ਵਜੇ ਤੋਂ ਰਾਤ 10 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ। ਕੀਰਤਨ ਦਰਬਾਰ ਦੀ ਸਮਾਪਤੀ ਉਪਰੰਤ ਗੁਰੁ ਕੇ ਅਤੁੱਟ ਲੰਗਰ ਚੱਲਣਗੇ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media