ਅੰਮ੍ਰਿਤਸਰ, 11 ਜਨਵਰੀ (ਗੁਰਪ੍ਰੀਤ ਸਿੰਘ)- ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼ੋ੍ਰਮਣੀ ਕਮੇਟੀ ਵੱਲੋਂ 5 ਤੋਂ 7 ਫਰਵਰੀ 2016 ਨੂੰ ਹੋਣ ਵਾਲਾ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਮੁਲਤਵੀ ਕਰ ਦਿੱਤਾ ਗਿਆ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਬੁੱਧੀ ਜੀਵੀਆਂ, ਵਿਦਵਾਨਾ ਤੇ ਪੰਜਾਬੀ ਭਾਸ਼ਾ ਮਾਹਿਰਾਂ ਦੇ ਸੁਝਾਅ ਆਉਣ ਕਾਰਣ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 5 ਤੋਂ 7 ਫਰਵਰੀ ਨੂੰ ਹੋਣ ਵਾਲਾ ਤਿੰਨ ਰੋਜਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਮੁਲਤਵੀ ਕਰ ਦਿੱਤਾ ਗਿਆ ਹੈ। ਸ: ਬੇਦੀ ਨੇ ਦੱਸਿਆ ਕਿ ਕਿ ਇਹ ਸੰਮੇਲਨ ਪਹਿਲਾਂ 23-24 ਅਕਤੂਬਰ 2015 ਨੂੰ ਹੋਣਾ ਸੀ, ਪਰ ਪੰਜਾਬ ਵਿੱਚ ਅਣੁਸੁਖਾਵੇਂ ਹਾਲਾਤ ਪੈਦਾ ਹੋਣ ਕਾਰਣ ਅੱਗੇ ਪਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ, ਪਰ ਵਿਦੇਸ਼ਾਂ ਤੋਂ ਮਿਲਣ ਵਾਲੇ ਸੁਜਾਵਾਂ ਕਾਰਣ ਇਸ ਨੂੰ ਫਿਲਹਾਲ ਮੁਲਤਵੀ ਕਰ ਦਿ’ਤਾ ਗਿਆ ਹੈ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media