
ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਢਾਡੀ ਭਾਈ ਗੁਰਬਖ਼ਸ਼ ਸਿੰਘ ਅਲਬੇਲਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਸਾਊ ਸੁਭਾਅ ਦੇ ਮਾਲਿਕ ਤੇ ਪ੍ਰਮਾਤਮਾ ਨੂੰ ਮੰਨਣ ਵਾਲੇ ਸਨ ਜਿਨ੍ਹਾਂ ਨੇੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ, ਪਰ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਭਾਈ ਗੁਰਬਖ਼ਸ਼ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Punjab Post Daily Online Newspaper & Print Media