Monday, September 7, 2026

ਮਜੀਠੀਆ ਵਲੋਂ ਸਕੂਲੀ ਬੱਸ ਹਾਦਸੇ ‘ਚ ਮਾਰੇ ਗਏ 4 ਬੱਚਿਆਂ ਦੀ ਮੌਤ ‘ਤੇ ਦੁੱਖ ਦਾ ਇਜ਼ਹਾਰ

Bikram Singh Majithia

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਫ਼ਤਿਹਗੜ੍ਹ ਚੂੜੀਆਂ ਨੇੜੇ ਵਾਪਰੇ ਦੁਖਦਾਈ ਸਕੂਲੀ ਬੱਸ ਹਾਦਸੇ ‘ਚ ਮਾਰੇ ਗਏ ੪ ਬੱਚਿਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇੱਥੋਂ ਜਾਰੀ ਇੱਕ ਬਿਆਨ ਵਿੱਚ ਸ: ਮਜੀਠੀਆ ਨੇ ਕਿਹਾ ਕਿ ਇਸ ਦੁਖ ਦੀ ਘੜੀ ‘ਚ ਪੀੜਤ ਪਰਿਵਾਰਾਂ ਅਤੇ ਹਾਦਸੇ ਦੌਰਾਨ ਜ਼ਖਮੀ ਹੋਏ ਬਚਿਆਂ ਅਤੇ ਪਰਿਵਾਰਾਂ ਨਾਲ ਹਨ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਫ਼ਤਿਹਗੜ੍ਹ ਚੂੜੀਆਂ ਤੋਂ ਦੋ ਕਿੱਲੋਮੀਟਰ ਦੂਰ ਮਜੀਠਾ ਰੋਡ ਉੱਪਰ ਇੱਕ ਪਿੰਡ ਦੇ ਨਜ਼ਦੀਕ ਪੈਂਦੀ ਡਰੇਨ ਦੇ ਪੁਲ ਤੋਂ ਸਕੂਲੀ ਬੱਚਿਆਂ ਦੀ ਭਰੀ ਬੱਸ ਹੇਠਾਂ ਪਾਣੀ ‘ਚ ਡਿਗ ਗਈ। ਜਿਸ ਨਾਲ ਚਾਰ ਸਕੂਲੀ ਬੱਚਿਆਂ ਦੀ ਮੌਤ ਹੋ ਗਈ ਹੈ ਤੇ ਕਈ ਬੱਚੇ ਜ਼ਖਮੀ ਹਨ ਤੇ ਇਲਾਜ ਅਧੀਨ ਹਨ। ਸ: ਮਜੀਠੀਆ ਨੇ ਹਸਪਤਾਲ ਵਿੱਚ ਦਾਖਲ ਜ਼ਖਮੀ ਬੱਚਿਆਂ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਬੱਚਿਆਂ ਦਾ ਇਲਾਜ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਬਹੁਤ ਚੰਗੇ ਢੰਗ ਨਾਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਹੋਣ ਦਿੱਤੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply