Tuesday, March 31, 2026

ਅਮਰੀਕਾ ਦੇ ਗੁਰਦੁਆਰੇ ਵਿਚ ਪ੍ਰਬੰਧ ਦੇ ਵਿਵਾਦ ਨੂੰ ਲੈ ਕੇ ਹੋਈ ਲੜਾਈ ਅਫਸੋਸਨਾਕ ਜਥੇਦਾਰ

G. Gurbachan Singh

ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਹਾ ਕਿ ਸਿੱਖ ਗੁਰਦੁਆਰੇ ਸਿੱਖੀ ਦੇ ਪ੍ਰਚਾਰ ਦਾ ਕੇਂਦਰ ਹਨ। ਜਦੋਂ ਗੁਰਦੁਆਰੇ ਲੜਾਈ-ਝਗੜੇ ਦਾ ਕੇਂਦਰ ਬਣ ਜਾਣ ਤਾਂ ਇਹ ਵਰਤਾਰਾ ਕੌਮ ਲਈ ਅਸਹਿ ਬਣ ਜਾਂਦਾ ਹੈ। ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆਂ ਦੇ ਟਰਲਕ ਇਲਾਕੇ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਲੈ ਕੇ ਗੁਰੂ-ਘਰ ਦੇ ਦਰਬਾਰ ਹਾਲ ਵਿਚ ਸਿੱਖ ਸੰਗਤਾਂ ਵੱਲੋਂ ਕੀਤੀ ਹੱਥੋਪਾਈ ਕੌਮ ਲਈ ਅਫਸੋਸ-ਦਾਇਕ ਵਰਤਾਰਾ ਹੈ। ਅਮਰੀਕਾ ਵਰਗੇ ਦੇਸ਼ ਵਿਚ ਜਿਥੇ ਸਿੱਖ ਕੌਮ ਪਹਿਲਾਂ ਹੀ ਨਸਲੀ ਵਿਤਕਰੇ ਦਾ ਸ਼ਿਕਾਰ ਹੈ ਓਥੇ ਸਿੱਖਾਂ ਵੱਲੋਂ ਗੁਰਦੁਆਰਾ ਸਾਹਿਬ ਵਿਚ ਕੀਤਾ ਲੜਾਈ ਝਗੜਾ ਸਾਡੇ ਅਕਸ ਨੂੰ ਹੋਰ ਵੀ ਵਿਗਾੜ ਕੇ ਪੇਸ਼ ਕਰਦਾ ਹੈ। ਗੁਰੂ-ਘਰਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਗੁਰਦੁਆਰਿਆਂ ਨੂੰ ਲੜਾਈ-ਝਗੜੇ ਦੇ ਕੇਂਦਰ ਨਾ ਬਣਾਉਣ। ਸਗੋਂ ਵਿਦੇਸ਼ੀ ਧਰਤੀ ‘ਤੇ ਸਿੱਖ ਧਰਮ ਅਤੇ ਸਭਿਆਚਾਰ ਨੂੰ ਪ੍ਰੱਫੁਲਤ ਕਰਨ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਇਸ ਘਟਨਾ ਦੀ ਜੋਰਦਾਰ ਨਿਖੇਧੀ ਕਰਦਿਆਂ ਸਿੱਖ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ-ਭਉ ਵਿਚ ਰਹਿ ਕਿ ਗੁਰਆਰਿਆਂ ਦਾ ਪ੍ਰਬੰਧ ਕਰਨ ਅਤੇ ਸਿੱਖ ਧਰਮ ਦੇ ਪ੍ਰਚਾਰ ਵਿਚ ਆਪਣਾ ਹਿੱਸਾ ਪਾਉਣ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply