Friday, August 7, 2026

ਢਾਡੀ ਗੁਰਬਖਸ਼ ਸਿੰਘ ਅਲਬੇਲਾ ਦੀ ਪੰਜਾਬੀ ਸਭਿਆਚਾਰ ਨੂੰ ਦੇਣ ਇਤਿਹਾਸਕ ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਪੰਜਾਬੀ ਸੰਗੀਤ ਅਤੇ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਢਾਡੀ ਗੁਰਬਖਸ਼ ਸਿੰਘ ਅਲਬੇਲਾ ਸਾਨੂੰ ਸਦੀਵੀ ਵਿਛੋੜਾ ਦੇ ਕੇ ਅਕਾਲ ਪੁਰਖ ਦੇ ਚਰਨਾਂ ਵਿਚ ਚਲੇ ਗਏ ਹਨ। ਜਿਸ ਨਾਲ ਪੰਜਾਬੀ ਸਭਿਆਚਾਰ ਨੂੰ ਨਾ ਪੂਰਾ ਹੋਣਾ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦਾ ਮੁਕਾਮ ਢਾਡੀ ਜਗਤ ਵਿਚ ਧਰੂ ਤਾਰੇ ਦੀ ਨਿਆਂਈ ਹੈ। ਸਿੰਘ ਸਾਹਿਬ ਜੀ ਨੇ ਉਨ੍ਹਾਂ ਦੇ ਪ੍ਰੀਵਾਰ ਨਾਲ ਦਿਲੀ ਹਮਦਰਦੀ ਜਿਤਾਉਂਦਿਆਂ ਕਿਹਾ ਕਿ ਪੰਜਾਬੀ ਸਭਿਆਚਾਰ ਨੂੰ ਉਨ੍ਹਾਂ ਦੀ ਦੇਣ ਇਤਿਹਾਸਕ ਹੈ।ਅਸੀਂ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾਂ ਉਨ੍ਹਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ।
ਢਾਡੀ ਗੁਰਬਖਸ਼ ਸਿੰਘ ਅਲਬੇਲਾ ਨੇ ਪੰਜਾਬੀ ਸੰਗੀਤ ਅਤੇ ਸਭਿਆਚਾਰ ਨੂੰ ਬੁਲੰਦੀਆਂ ‘ਤੇ ਪਹੁੰਚਾਇਆ। ਉਨ੍ਹਾਂ ਦੇ ਅਨੇਕਾਂ ਸ਼ਗਿਰਦ ਦੇਸ਼-ਵਿਦੇਸ਼ ਵਿਚ ਪੰਜਾਬੀ ਸਭਿਆਚਾਰ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਜਾਬ ਦੀ ਢਾਡੀ ਵਿਰਾਸਤ ਦਾ ਇੱਕ ਯੁੱਗ ਪੂਰਾ ਹੋ ਜਾਂਦਾ ਹੈ। ਅੱਜ ਜਦੋਂ ਪੰਜਾਬੀ ਸਭਿਆਚਾਰ ਆਪਣੇ ਸਾਫ-ਸੁਥਰੇ ਅਕਸ ਨੂੰ ਉਭਾਰਨ ਦੇ ਸੰਕਟ ਵਿਚੋਂ ਲੰਘ ਰਿਹਾ ਹੈ ਤਾਂ ਓਥੇ ਢਾਡੀ ਗੁਰਬਖਸ਼ ਸਿੰਘ ਅਲਬੇਲਾ ਵਰਗੇ ਮਹਾਨ ਸਪੂਤ ਦੀ ਪੰਜਾਬੀ ਸਭਿਆਚਾਰ ਲਈ ਕੀਤੀ ਸੇਵਾ ਸਾਡੇ ਪ੍ਰੇਰਨਾ-ਸਰੋਤ ਹੈ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply