Tuesday, September 8, 2026

ਜੋਸ਼ੀ ਨੇ ਗੁਰੂ ਨਾਨਕ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਬੱਚਿਆਂ ਦਾ ਹਾਲਚਾਲ ਪੁੱਛਿਆ

PPN1301201610

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਗੁਰੂ ਨਾਨਕ ਦੇਵ ਹਸਪਤਾਲ ਪਹੁੰਚ ਕੇ ਫਤਹਿਗੜ੍ਹ ਚੂੜੀਆਂ ਵਿਖੇ ਅੱਜ ਹੋਏ ਸਕੂਲੀ ਬੱਸ ਹਾਦਸੇ ਵਿੱਚ ਜ਼ਖਮੀ ਬੱਚਿਆਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਉਥੇ ਦਾਖ਼ਲ 13 ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਚੱਲ ਰਹੇ ਇਲਾਜ ਬਾਰੇ ਜਾਣਕਾਰੀ ਲਈ। ਸ੍ਰੀ ਜੋਸ਼ੀ ਨੇ ਬੱਚਿਆਂ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦਾ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਬਹੁਤ ਚੰਗੇ ਢੰਗ ਨਾਲ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾ ਦੀ ਦਿੱਕਤ ਪੇਸ਼ ਨਹੀਂ ਹੋਣ ਦਿੱਤੀ ਜਾਵੇਗੀ।
ਸ੍ਰੀ ਜੋਸ਼ੀ ਨੇ ਇਸ ਦੁਖਦਾਈ ਹਾਦਸੇ ਵਿਚ ਮਾਰੇ ਗਏ ਬੱਚਿਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਇਸ ਮੌਕੇ ਮੇਜਰ ਸ਼ਿਵੀ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਐਮ. ਐਸ ਬੱਲ, ਗੁਰੂ ਨਾਨਕ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸ੍ਰੀ ਰਾਮ ਸਰੂਪ ਸ਼ਰਮਾ, ਏ. ਸੀ. ਪੀ ਗੁਰਨਾਮ ਸਿੰਘ, ਐਸ. ਐਚ. ਓ ਗਗਨਦੀਪ ਸਿੰਘ, ਡਾ. ਯੋਗੇਸ਼, ਡਾ. ਸੁਭਾਸ਼ ਪੱਪੂ, ਰਾਕੇਸ਼ ਭਾਰਦਵਾਜ ਅਤੇ ਹੋਰ ਹਾਜ਼ਰ ਸਨ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply