Tuesday, July 7, 2026

ਸੰਸਦੀ ਸਕੱਤਰ ਪ੍ਰੋ: ਵਲਟੋਹਾ ਤੋਂ ਹਰ ਵਰਗ ਬਾਗੋ-ਬਾਗ – ਸਤਨਾਮ ਤੇ ਸੁਖਰਾਜ ਮੱਲ੍ਹੀ

Satnam-Sukhraj Malhi

ਅਲਗੋ, 12 ਜਨਵਰੀ (ਹਰਦਿਆਲ ਸਿੰਘ ਭੈਣੀ)- ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਨੂੰ ਮਜ਼ਬੂਤ ਬਨਾਉਣ ਤੇ ਹਲਕੇ ਦੇ ਲੋਕਾਂ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਤੋਂ ਹਰ ਵਰਗ ਬਾਗੋ-ਬਾਗ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਰਾਜ ਸਿੰਘ ਮੱਲ੍ਹੀ ਤੇ ਸਤਨਾਮ ਸਿੰਘ ਮੱਲ੍ਹੀ ਨੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਦਲ ਦੀ ਸਰਕਾਰ ਵੱਲੋਂ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦਾ ਬਿਨ੍ਹਾਂ ਭੇਦ-ਭਾਵ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਪੋਰਟਸ ਕਲੱਬਾਂ ਨੂੰ ਗਰਾਟਾਂ ਦੇ ਕੇ ਨਿਵਾਜ਼ਿਆ ਜਾ ਰਿਹਾ ਹੈ। ਸੁਖਰਾਜ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ 2017 ਦੀਆਂ ਚੋਣਾਂ ਵਿੱਚ ਸਰਕਾਰ ਦੇ ਵਿਕਾਸ ਕਾਰਜਾਂ ਦੀ ਇਸ ਹਨੇਰੀ ਅੱਗੇ ਵਿਰੋਧੀ ਟਿਕ ਨਹੀਂ ਸਕਣਗੇ ਅਤੇ ਅਕਾਲੀ ਦਲ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ।ਇਸ ਮੌਕੇ ਬਲਰਾਜ ਸਿੰਘ, ਗੁਰਭੇਜ ਸਿੰਘ, ਬਲਜੀਤ ਸਿੰਘ, ਗੁਰਸਾਬ ਸਿੰਘ, ਕਰਮਜੀਤ ਸਿੰਘ, ਬਲਜੀਤ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ, ਗੱਗੂ, ਜਰਮਲ ਸਿੰਘ, ਲਖਬੀਰ ਸਿੰਘ ਆਦਿ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply