
ਰਈਆ, 12 ਜਨਵਰੀ (ਬਲਵਿੰਦਰ ਸੰਧੂ)- ਹਲਕਾ ਬਾਬਾ ਬਕਾਲਾ ਦੇ ਪਿੰਡ ਹਸਨਪੁਰ ਵਿਚ ਜ਼ੋਨ ਇਂਚਾਰਜ ਇਸਤਰੀ ਵਿੰਗ ਮੈਡਮ ਅਮਰਜੀਤ ਕੌਰ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ ।ਇਸ ਮੋਕੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ 14 ਤਰੀਕ ਨੂੰ ਸ਼੍ਰੀ ਮੁਕਤਸਰ ਸਾਹਿਬ ਪਹੁੰਚ ਰਹੇ ਹਨ, ਜਿਥੇ ਉਹ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ ।ਉਨਾਂ ਕਿਹਾ ਕਿ ਇਸ ਰੈਲੀ ਵਿੱਚ ਆਪ ਦੇ ਵਲੰਟੀਅਰ ਵੱਡੀ ਗਿਣਤੀ ‘ਚ ਪੁੱਜਣਗੇ। ਮੈਡਮ ਅਮਰਜੀਤ ਕੌਰ ਨੇ ਦਾਅਵਾ ਕੀਤਾ ਕਿ 2017 ਵਿਚ ਹਰ ਆਮ ਆਦਮੀ ਝਾੜੂ ਚੁੱਕ ਕੇ ਇਸ ਭ੍ਰਿਸ਼ਟ ਸਰਕਾਰ ਦਾ ਖਾਤਮਾ ਕਰਨ ਨੂੰ ਤਿਆਰ ਬੈਠਾ ਏ ।ਇਸ ਤੋਂ ਇਲਾਵਾ ਦਲਬੀਰ ਸਿੰਘ ਬਾਬਾ ਬਕਾਲਾ, ਸਰਕਲ ਇੰਚਾਰਜ ਮਨਜੀਤ ਸਿੰਘ ਰਈਆ, ਮੈਡਮ ਨਰਿੰਂਦਰ ਕੌਰ,ਰਵਿੰਦਰ ਕੌਰ, ਸੁਰਿੰਦਰ ਕੌਰ, ਅਮਨਜੀਤ ਕੌਰ, ਮੈਂਬਰ ਪੰਚਾਇਤ ਸਵਰਨ ਕੌਰ, ਬਲਦੇਵ ਸਿੰਘ, ਸੁਖਦੇਵ ਸਿੰਘ, ਹਰਦੇਵ ਸਿੰਘ ਸੂਬੇਦਾਰ, ਹਰਪਾਲ ਸਿੰਘ, ਖੇਮ ਸਿੰਘ, ਜੋਬਨਪ੍ਰੀਤ ਸਿੰਘ, ਗੁਰਦੇਵ ਸਿੰਘ, ਜਸਬੀਰ ਸਿੰਘ ਪਿੰਡ ਪੱਡੇ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media