ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮੈਨੇਜਰ ਸ: ਰਾਜਮਹਿੰਦਰ ਸਿੰਘ, ਇੰਜੀ: ਜਸਪਾਲ ਸਿੰਘ ਤੇ ਸਮੂਹ ਸਟਾਫ ਤੇ ਬੱਚਿਆਂ ਵੱਲੋ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਬੱਚਿਆਂ ਨੇ ਲੋਹੜੀ ਦੇ ਗੀਤ ਗਾਏ। ਅਧਿਆਪਕਾਂ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ।ਮੈਂਬਰ ਇੰਚਾਰਜ, ਪਿ੍ਰੰਸੀਪਲ ਤੇ ਸਟਾਫ ਮੈਬਰਾਂ ਨੇ ਭੁੱਗੇ ਦੁਆਲੇ ਚੱਕਰ ਲਗਾ ਕੇ ਸਭ ਲਈ ਖੁਸ਼ੀਆਂ ਮੰਗੀਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਸਟਾਫ ਮੈਬਰਾਂ ਨੇ ਲੋਹੜੀ ਨਾਲ ਸੰਬੰਧਿਤ ਗੀਤ ਗਾ ਕੇ ਖੁਸ਼ੀ ਦਾ ਮਾਹੌਲ ਬਣਾਇਆ। ਪੰਜਾਬ ਦਾ ਪ੍ਰਸਿੱਧ ਤਿਉਹਾਰ ਗਿੱਧਾ ਜਦੋ ਪਾਇਆ ਗਿਆ ਤਾਂ ਹਰ ਕੋਈ ਨੱਚਣ ਲਈ ਮਜਬੂਰ ਹੋ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਨੇ ਲੋਹੜੀ ਤੇ ਮਾਘੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਬੱਚਿਆ ਨੁੰ ਲੋਹੜੀ ਦੀ ਵਧਾਈ ਦਿੱਤੀ ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media