Wednesday, October 28, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕੰ: ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਲੋਹੜੀ ਮਨਾਈ

PPN1301201622ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ ਪ੍ਰਿਤਪਾਲ ਸਿੰਘ ਸੇਠੀ, ਗੁਰਿੰਦਰ ਸਿੰਘ ਜੀ ਚਾਵਲਾ ਤੇ ਸ੍ਰ. ਸੁਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਕੂਲ ਪਿ੍ਰੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਉਨ੍ਹਾਂ ਦਾ ਸੁਆਗਤ ਕੀਤਾ । ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ਾਂ, ਪਿ੍ਰੰਸੀਪਲ, ਵਾਈਸ ਪਿ੍ਰੰਸੀਪਲ ਤੇ ਸਮੂਹ ਸਟਾਫ ਮੈਂਬਰਾ ਵੱਲੋਂ ਭੁੱਗਾ ਬਾਲਿਆ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ਾਂ ਵੱਲੋਂ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply