ਅਲਗੋਂ, 13 ਜਨਵਰੀ (ਹਰਦਿਆਲ ਸਿੰਘ ਭੈਣੀ)- ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਤਰਨ ਤਾਰਨ ਪਰਮਜੀਤ ਸਿੰਘ ਅਤੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸਰਦਾਰ ਤਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ‘ਬੇਟੀ ਪੜ੍ਹਾਓ ਬੇਟੀ ਬਚਾਓ’ ਅਭਿਆਨ ਤਹਿਤ ਕੰਨਿਆ ਭਰੂਣ ਹੱਤਿਆ ਰੋਕਣ ਸੰਬੰਧੀ ਭਾਸ਼ਣ, ਲੇਖ ਲਿਖਣ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ।ਸਕੂਲ ਦੀ ਪ੍ਰਾਰਥਨਾ ਸਭਾ ਮੌਕੇ ਕਰਵਾਏ ਗਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਗਮ ਦੌਰਾਨ ਸਕੂਲ ਦੇ ਮੁੱਖ ਅਧਿਆਪਕ ਸੁਭਿੰਦਰਜੀਤ ਸਿੰਘ ਨੇ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ਲੜਕੀਆਂ ਦੀ ਸਿੱਖਿਆ ਦੀ ਮਹੱਤਤਾ ਬਾਰੇ ਦੱਸਿਆ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਨੇ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਮੌਕੇ ਭਰੂਣ ਹੱਤਿਆ ਨੂੰ ਇੱਕ ਘਿਨਾਉਣਾ ਸਮਾਜਿਕ ਅਪਰਾਧ ਦੱਸਿਆ।ਵੱਖ-ਵੱਖ ਮੁਕਾਬਲਿਆਂ ਲਈ ਸਕੂਲ ਸਟਾਫ ਵਿੱਚੋਂ ਬਲਜੀਤ ਸਿੰਘ, ਮਹਾਂਵੀਰ ਕੁਮਾਰ, ਰੇਸ਼ਮ ਸਿੰਘ, ਸੁਖਚੈਨ ਸਿੰਘ, ਮੈਡਮ ਦਵਿੰਦਰ ਕੌਰ, ਮੈਡਮ ਅਦਿਤੀ, ਮੈਡਮ ਨਵਦੀਪ ਕੌਰ ਅਤੇ ਮੈਡਮ ਨਰਿੰਦਰ ਕੌਰ ਨੇ ਬਤੌਰ ਨਿਰਣਾਕਾਰ ਭੂਮਿਕਾ ਨਿਭਾਈ।ਇਸ ਸਮੇਂ ਸਕੂਲ ਦੀਆਂ ਪੰਜ ਹੋਣਹਾਰ ਵਿਦਿਆਰਥਣਾਂ ਜਸਪ੍ਰੀਤ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਕੌਰ, ਪਲਵਿੰਦਰ ਕੌਰ ਅਤੇ ਤਜਿੰਦਰ ਕੌਰ ਨੂੰ ਸਕੂਲ ਵੱਲੋਂ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media