ਅਗਲੋਂ, 13 ਜਨਵਰੀ (ਹਰਦਿਆਲ ਸਿੰਘ ਭੈਣੀ)- ਅੱਡਾ ਅਲਗੋਂ ਕੋਠੀ ਵਿੱਚ ਅੱਜ ਬਾਬਾ ਬਾਜ ਸਿੰਘ ਅਲਗੋਂ ਕਲਾਂ ਦੀ ਬਰਸੀ ਮਨਾਈ ਗਈ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥਿਆਂ ਵੱਲੋਂ ਕੀਰਤਨ ਦੀ ਹਾਜਰ ਲਗਾਈ। ਡੇਰੇ ਦੀ ਮੁੱਖ ਸੇਵਾਦਾਰ ਬੀਬੀ ਕਸ਼ਮੀਰ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਗੁਰਸੇਵਕ ਸਿੰਘ ਲਾਡੀ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ। ਇਲਕਾ ਵਿਧਾਇਕ ਅਤੇ ਸੰਸਦੀ ਸਕੱਤਰ ਪੰਜਾਬ ਸਰਕਾਰ ਪ੍ਰੋ: ਵਿਰਸਾ ਸਿੰਘ ਵਲਟੋਹਾ, ਚੇਅਰਮੈਨ ਜਰਨੈਲ ਸਿੰਘ ਅਲਗੋਂ ਕੋਠੀ, ਮੇਜਰ ਸਿੰਘ ਸਰਪੰਚ ਅਲਗੋਂ ਕੋਠੀ, ਚੇਅਰਮੈਨ ਮਾਰਕੀਟ ਕਮੇਟੀ ਭਿੱਖੀਵਿੰਡ ਬਚਿੱਤਰ ਸਿੰਘ ਬਿੱਟੂ ਚੂੰਘ, ਸਰਪੰਚ ਹਰਜੀਤ ਸਿੰਘ ਚੂੰਘ, ਸਰਪੰਚ ਅੰਗ੍ਰੇਜ ਸਿੰਘ ਨਵਾਦਾ, ਅਵਜੀਤ ਸਿੰਘ, ਐਡਵੋਕੇਟ ਸੁਰਜੀਤ ਸਿੰਘ ਗਿੱਲ, ਹਰਨੂਰ ਸਿੰਘ ਗੁੰਮਟਾਲਾ, ਂਸਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਜਸਬੀਰ ਸਿੰਘ, ਗੁਰਬੀਰ ਸਿੰਘ, ਗੁਰਭਜ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media