Wednesday, July 3, 2024

ਪੀ.ਕੇ. ਐਸ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

PPN1401201606ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੀ.ਕੇ. ਐਸ.ਇੰਟਰਨੈਸ਼ਨਲ ਸਕੂਲ ਬੱਲੂਆਣਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ, ਗਿੱਧਾ, ਭੰਗੜਾ ਅਤੇ ਕਵਿਤਾ ਪੇਸ਼ ਕੀਤੀ ਗਈ। ਸਕੂਲ ਦੇ ਗਰਾਊਂਡ ਵਿੱਚ ਲੋਹੜੀ ਮੌਕੇ ਸਕੂਲ ਦੇ ਚੇਅਰਮੈਨ ਸ.ਸੁਖਦੇਵ ਸਿੰਘ ਨੇ ਬੱਚਿਆਂ ਨੂੰ ਲੋਹੜੀ ਅਤੇ ਮਾਘੀ ਦਾ ਇਤਿਹਾਸ ਦੱਸਿਆ। ਉਨ੍ਹਾਂ ਬੱਚਿਆਂ ਦੇ ਗਿਆਨ ਵਿੱਚ ਵਾਧਾ ਕੀਤਾ ਅਤੇ ਉਨ੍ਹਾਂ ਨੂੰ ਧਰਮ ਵਿੱਚ ਪੂਰੇ ਬਨਣ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਤਿਉਹਾਰ ਨੂੰ ਸ਼ਰਧਾ ਪੂਰਵਕ ਮਨਾਉਣ ਦੀ ਸਿੱਖਿਆ ਦਿੱਤੀ। ਸਕੂਲ ਦੇ ਕੋਆਡੀਨੇਟਰ ਮੈਮ ਮਿਸਜ.ਇੰਦਰਜੀਤ ਕੌਰ ਨੇ ਮਾਘੀ ਦੇ ਦਿਹਾੜੇ ਦੀ ਛੁੱਟੀ ਐਲਾਨ ਕੀਤੀ। ਇਸ ਸਮੇਂ ਬੱਚਿਆਂ ਅਤੇ ਟੀਚਰਾਂ ਨੇ ਡਾਂਸ ਕੀਤਾ। ਬੱਚਿਆਂ ਅਤੇ ਟੀਚਰਾਂ ਨੂੰ ਲੋਹੜੀ ਵੰਡੀ ਗਈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply