Wednesday, July 3, 2024

ਅਕਾਲੀ ਦਲ ਨੇ ਦਿੱਲੀ ਵਿਖੇ ਨੁੱਕੜ ਮੀਟਿੰਗਾਂ ਦਾ ਦੌਰ ਕੀਤਾ ਸ਼ੁਰੂ

PPN1401201620

ਨਵੀਂ ਦਿੱਲੀ, 13 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੰਗਤਾਂ ਨਾਲ ਮਿਲਣ ਲਈ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਰਜਿੰਦਰ ਨਗਰ ਵਾਰਡ ਤੋਂ ਕਮੇਟੀ ਦੇ ਅਤ੍ਰਿੰਗ ਬੋਰਡ ਦੇ ਮੈਂਬਰ ਪਰਮਜੀਤ ਸਿੰਘ ਚੰਢੋਕ ਵੱਲੋਂ ਕਰੋਲ ਬਾਗ ਦੇ ਅਜ਼ਮਲ ਖਾਂ ਪਾਰਕ ਦੇ ਨੇੜੇ ਗੋਲਡਨ ਮੂਮੈਂਟ ਬੈਂਕੱਟ ਵਿਖੇ ਭਰਵੀ ਮੀਟਿੰਗ ਦਾ ਉਪਰਾਲਾ ਕੀਤਾ ਗਿਆ।ਜਿਸ ਵਿਚ ਹਾਜ਼ਰੀ ਲਗਵਾਉਂਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਬੀਤੇ 3 ਸਾਲਾਂ ਦੌਰਾਨ ਕਮੇਟੀ ਵੱਲੋਂ ਕੀਤੇ ਗਏ ਸਮਾਜਿਕ, ਧਾਰਮਿਕ ਅਤੇ ਵਿੱਦਿਅਕ ਕਾਰਜਾਂ ਦਾ ਵੇਰਵਾ ਦੇਣ ਦੇ ਨਾਲ ਹੀ ਕਮੇਟੀ ਵੱਲੋਂ ਚਲ ਰਹੇ ਪ੍ਰੋਜੈਕਟਾਂ ਦੀ ਵੀ ਜਾਣਕਾਰੀ ਦਿੱਤੀ।
ਜੀ.ਕੇ. ਨੇ ਕਿਹਾ ਕਿ ਕਮੇਟੀ ਦੀ ਸੇਵਾ ਮਿਲਣ ਤੋਂ ਪਹਿਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੀਆਂ ਸੰਗਤਾਂ ਨਾਲ ਜੋ ਵਾਇਦੇ ਕੀਤੇ ਸੀ ਉਸ ਵਿੱਚ ਲਗਭਗ 90 ਫੀਸਦੀ ਵਾਇਦੇ ਪੂਰੇ ਹੋ ਚੁੱਕੇ ਹਨ ਜਾਂ ਉਸ ਤੇ ਕਾਰਜ ਤੇਜ਼ੀ ਨਾਲ ਚਲ ਰਿਹਾ ਹੈ। ਜੀ.ਕੇ. ਨੇ ਦਿੱਲੀ ਵਿੱਖੇ ਕਿਸੇ ਵੀ ਸਿਆਸੀ ਧਿਰ ਨੂੰ ਚੁਨੌਤੀ ਵੱਜੌਂ ਮੰਨਣ ਤੋਂ ਇਨਕਾਰ ਕਰਦੇ ਹੋਏ ਆਉਂਦੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਸੇਵਾ ਦਿੱਲੀ ਕਮੇਟੀ ਵਿੱਚ ਅਕਾਲ ਪੁਰਖ ਦੀ ਕ੍ਰਿਪਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਰਹਿਣ ਦਾ ਵੀ ਦਾਅਵਾ ਕੀਤਾ। ਜੀ.ਕੇ. ਨੇ ਕਿਹਾ ਕਿ ਜਿੱਥੇ ਅਸੀਂ ਸੀਮਿਤ ਮਾਲੀ ਤਾਕਤ ਦੇ ਬਾਵਜੂਦ ਸਕੂਲ ਸਟਾਫ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸਾ ਤਹਿਤ ਤਨਖਾਹ ਦੇ ਰਹੇ ਹਾਂ ਉ-ਥੇ ਹੀ ਸਕੂਲਾਂ ਵਿਚ ਵਿੱਦਿਆ ਦੇ ਮਿਆਰ ਨੂੰ ਉ-ਚਾ ਚੁੱਕਣ ਵਾਸਤੇ ਕਈ ਇਨਕਲਾਬੀ ਫੈਸਲੇ ਲਏ ਹਨ।
ਸਿਰਸਾ ਨੇ ਕਮੇਟੀ ਵੱਲੋਂ ਸਿੱਖ ਇਤਿਹਾਸ ਨੂੰ ਸੰਭਾਲਣ ਵਾਸਤੇ ਕੀਤੇ ਜਾ ਰਹੇ ਕਾਰਜਾਂ ਦਾ ਜਿਕਰ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉ-ਚਤਾ ਨੂੰ ਬਰਕਰਾਰ ਰੱਖਣ ਵਾਸਤੇ ਚੁੱਕੇ ਗਏ ਕਾਰਜਾਂ ਤੇ ਵੀ ਪੰਛੀ ਝਾਤ ਪਾਈ। ਸਿਰਸਾ ਨੇ ਕਾਨੂੰਨੀ ਮੋਰਚੇ ਤੇ ਕੌਮ ਨਾਲ ਹੋਏ ਧੱਕਿਆਂ ਦਾ ਇਨਸਾਫ਼ ਦਿਵਾਉਣ ਲਈ ਕਮੇਟੀ ਵੱਲੋਂ ਦਿਲੇਰੀ ਨਾਲ ਲੜਾਈ ਲੜਨ ਦਾ ਵੀ ਦਾਅਵਾ ਕੀਤਾ। ਸਿਰਸਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ, 1984 ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦਗਾਰ ਅਤੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਨਾਂ ਦੇ ਵਿਰਾਸਤੀ ਘਰ ਦੀ ਕੀਤੀਆਂ ਜਾ ਰਹੀਆਂ ਉਸਾਰੀਆਂ ਛੇਤੀ ਪੂਰੀ ਹੋਣ ਦੀ ਆਸ਼ ਜਤਾਈ। ਦਲ ਦੇ ਸਕੱਤਰ ਜਨਰਲ ਹਰਮੀਤ ਸਿੰਘ ਕਾਲਕਾ ਨੇ ਪਾਰਟੀ ਦਾ ਢਾਂਚਾ ਜਿਲ੍ਹਾਂ ਪੱਧਰ ਤਕ ਛੇਤੀ ਹੀ ਐਲਾਨ ਕਰਨ ਦਾ ਦਾਅਵਾ ਕੀਤਾ। ਇਸ ਮੌਕੇ ਸੀਨੀਅਰ ਮੈਂਬਰ ਕੁਲਮੋਹਨ ਸਿੰਘ, ਮੈਂਬਰ ਚਮਨ ਸਿੰਘ, ਕੁਲਦੀਪ ਸਿੰਘ ਸਾਹਨੀ ਅਤੇ ਆਗੂ ਹਰਜੀਤ ਸਿੰਘ ਬੇਦੀ ਮੌਜੂਦ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ …

Leave a Reply