Wednesday, July 3, 2024

ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਔਰਤ ਨੂੰ ਨਾਰੀ ਨਿਕੇਤਨ ਦਾਖ਼ਲ ਕਰਵਾਇਆ

ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਇਕ ਔਰਤ ਨੂੰ ਸਥਾਨਕ ਨਾਰੀ ਨਿਕੇਤਨ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਪਦਮਾ ਨਾਂਅ ਦੀ ਇਸ ਔਰਤ ਦਾ ਮਲੋਟ ਰੋਡ, ਬਠਿੰਡਾ ਵਿਖੇ ਐਕਸੀਡੈਂਟ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਬਠਿੰਡਾ ਦੇ ਛਾਬੜਾ ਹਸਪਤਾਲ ਵਿਚ ਇਲਾਜ ਉਪਰੰਤ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਪਰੰਤੂ ਉਸ ਦੇ ਰਹਿਣ ਦਾ ਕੋਈ ਠਿਕਾਣਾ ਨਾ ਹੋਣ ਕਾਰਨ ਉਸ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਸਥਾਨਕ ਨਾਰੀ ਨਿਕੇਤਨ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਤਾਂ ਜੋ ਉਸ ਦਾ ਸਹੀ ਤੌਰ ‘ਤੇ ਦਿਮਾਗੀ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਮਰੀਜ਼ ਕਰਨਾਟਕ ਜਾਂ ਮਹਾਰਾਸ਼ਟਰ ਦੀ ਰਹਿਣ ਵਾਲੀ ਹੈ, ਜੋ ਕਿ ਰਲੀ-ਮਿਲੀ ਭਾਸ਼ਾ ਬੋਲਦੀ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਦੀ ਇਕ ਇਕ ਐਨ. ਜੀ. ਓ ਵੱਲੋਂ ਇਸ ਸਬੰਧੀ ਕਰਨਾਟਕ ਪੁਲਿਸ ਨਾਲ ਵੀ ਗੱਲਬਾਤ ਕੀਤੀ ਗਈ ਤਾਂ ਜੋ ਇਸ ਔਰਤ ਦੇ ਘਰ ਦਾ ਪਤਾ ਲੱਗ ਸਕੇ, ਪਰੰਤੂ ਕੁਝ ਵੀ ਪਤਾ ਨਹੀਂ ਲੱਗ ਸਕਿਆ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply