Wednesday, July 3, 2024

ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ ਵਿੱਚ ਸੈਮੀਨਾਰ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ)- ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਰੀਸ਼, ਵੱਲੋਂ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੈਡਮ ਗਰੀਸ਼, ਸੀ.ਜੀ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਬੈਰਕਾਂ ਵਿੱਚ ਜਾ ਕੇ ਕੈਦੀਆਂ ਨੂੰ ਮਿਲੇਾ। ਕੈਦੀਆਂ ਨੂੰ ਇਕੱਠੇ ਕਰਕੇ ਇੱਕ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਕੈਦੀਆਂ ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਵਿੱਚ ਕੈਦੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵਿੱਚ ਸਥਾਈ ਲੋਕ ਅਦਾਲਤ, ਲੀਗਲ ਏਡ, ਪੈਰਾ ਲੀਗਲ ਵਲੰਟੀਅਰ ਆਦਿ ਸੇਵਾਵਾਂ ਬਾਰੇ ਜਾਣੂ ਕਰਵਾਇਆ। ਇਸ ਵਿੱਚ ਮੁਫਤ ਕਾਨੂੰਨੀ ਸਹਾਇਤਾ ਦੇ ਲਈ ਵੱਖ-ਵੱਖ ਕੈਟਾਗਿਰੀਆਂ ਬਾਰੇ ਦੱਸਿਆ ਗਿਆ। ਇਹ ਵੀ ਦੱਸਿਆ ਗਿਆ ਕਿ ਇੱਕ ਔਰਤ ਨੂੰ ਬਿਲਕੁਲ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਦੌਰਾਨ ਕੈਦੀਆਂ ਨੂੰ ਦੱਸਿਆ ਗਿਆ ਕਿ ਉਹਨਾਂ ਨੂੰ ਕੇਸ ਵਿੱਚ ਕਾਰਵਾਈ ਲਈ ਮੁਫਤ ਵਕੀਲ ਦਿੱਤੇ ਜਾਂਦੇ ਹਨ। ਜਿਹਨਾਂ ਵਿੱਚ ਉਹਨਾਂ ਨੂੰ ਕੋਈ ਵੀ ਪੈਸਾ ਨਹੀਂ ਦੇਣਾ ਪੈਂਦਾ। ਇਸ ਦੌਰਾਨ ਕੈਦੀਆਂ ਦੇ ਮੁਫਤ ਵਕੀਲ ਦੇਣ ਲਈ ਫਾਰਮ ਭਰੇ ਗਏ। ਇਸ ਮੌਕੇ ਤੇ ਮੈਡਮ ਗਰੀਸ਼, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਨੂੰ ਚੈੱਕ ਵੀ ਵੰਡੇੇ ਗਏ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply