Wednesday, July 3, 2024

ਕਿਸਾਨਾਂ ਨੂੰ ਪੀਲੀ ਕੂੰਗੀ ਸਬੰਧੀ ਕੀਤਾ ਜਾਗਰੂਕ

ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫ਼ਸਰ ਸ. ਗੁਰਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰਾਂ ਵੱਲੋਂ ਬਲਾਕ ਵੇਰਕਾ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪੀਲੀ ਕੁੰਗੀ ਸਬੰਧੀ ਜਾਗਰੂਕ ਕੀਤਾ ਗਿਆ।ਇਸ ਦੌਰਾਨ ਕਿਸਾਨਾਂ ਨੂੰ ਪੀਲੀ ਕੁੰਗੀ ਦੇ ਲੱਛਣਾਂ ਬਾਰ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਸੂਖਮ ਤੱਤਾਂ ਦੀ ਘਾਟ ਅਤੇ ਨਦੀਨਨਾਸ਼ਕ ਦਵਾਈਆਂ ਦੇ ਪ੍ਰਭਾਵ ਨੂੰ ਪੀਲੀ ਕੁੰਗੀ ਦੇ ਲੱਛਣਾਂ ਦੀ ਤੁਲਨਾ ਕਰਨ ਦੀ ਸਲਾਹ ਦਿੱਤੀ ਗਈ। ਆਮ ਤੌਰ ‘ਤੇ ਕਿਸਾਨ ਵੀਰ ਉਪਰੋਕਤ ਪ੍ਰਭਾਵਾਂ ਨੂੰ ਪੀਲੀ ਕੁੰਗੀ ਸਮਝ ਕੇ ਘਬਰਾ ਜਾਂਦੇ ਹਨ।
ਇਸ ਮੌਕੇ ਕਿਸਾਨਾਂ ਨੂੰ ਦੱਸਿਆ ਗਿਆ ਕਿ ਜੇ ਕਿਤੇ ਵੀ ਪੀਲੀ ਕੁੰਗੀ ਦੇ ਲੱਛਣਾਂ ਦਾ ਪਤਾ ਲੱਗੇ, ਉਸ ਵੇਲੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ। ਪੀਲੀ ਕੁੰਗੀ ਦੇ ਲੱਛਣ ਨਜ਼ਰ ਆਉਣ ਦੀ ਸੂਰਤ ਵਿਚ ਕਿਸੇ ਵੀ ਘਬਰਾਹਟ ਵਿਚ ਨਾ ਆਇਆ ਜਾਵੇ ਕਿਉਂਕਿ ਇਸ ਬਿਮਾਰੀ ਦੀ ਰੋਕਥਾਮ ਪ੍ਰੋਪੀਕੋਨਾਜੋਲ 200 ਐਮ ਐਲ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤ ਕੇ ਕੀਤੀ ਜਾ ਸਕਦੀ ਹੈ ਪਰੰਤੂ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਇਸ ਦਵਾਈ ਵਰਤੋਂ ਇਹਤਿਆਤ ਦੇ ਤੌਰ ‘ਤੇ ਨਹੀਂ ਕੀਤੀ ਜਾ ਸਕਦੀ। ਇਸ ਦੀ ਵਰਤੋਂ ਸਿਰਫ ਬਿਮਾਰੀ ਦੇ ਹਮਲੇ ਦੀ ਸੂਰਤ ਵਿਚ ਹੀ ਕੀਤੀ ਜਾਣੀ ਚਾਹੀਦੀ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply